28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸ੍ਰੀ ਹਰਿਮੰਦਰ ਸਾਹਿਬ ਸਬੰਧੀ ਏ ਆਈ ਦੀ ਦੁਰਵਰਤੋਂ ਮੰਦਭਾਗੀ- ਪਿ੍ੰਸੀਪਲ ਮਾਨ

Ad Position 21
No active advertisement
ਅਜੀਤ ਡੈਸਕ 29-09-2025
ਭਗਤਾ ਭਾਈਕਾ, 28 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਪਿ੍ੰਸੀਪਲ ਡਾ. ਸਤਿੰਦਰ ਕÏਰ ਮਾਨ ਨੇ ਕਿਹਾ ਕਿ ਵਿਸ਼ਵ ਭਰ ਦੇ ਸਿੱਖਾਂ ਦੇ ਸਰਵਉੱਚ ਧਾਰਮਿਕ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਸ਼ਨ ਲਈ ਆਉਣ ਵਾਲੀ ਸੰਗਤ ਵਲੋਂ ਮੋਬਾਈਲ ਫੋਨ ਨਾਲ ਵੀਡੀਓ ਬਣਾਉਣ ਦਾ ਰੁਝਾਨ ਪਿਛਲੇ ਸਮੇਂ ਤੋਂ ਕਾਫੀ ਵਧ ਗਿਆ ਹੈ¢ ਇਸ ਕਾਰਨ ਗੁਰਦੁਆਰਾ ਸਾਹਿਬ ਦੇ ਪਵਿੱਤਰ ਮਾਹੌਲ ਅਤੇ ਅਧਿਆਤਮਕ ਸ਼ਾਂਤੀ ਨੂੰ ਭੰਗ ਹੋਣ ਬਾਰੇ ਗੰਭੀਰ ਚਿੰਤਾ ਜਤਾਈ ਜਾ ਰਹੀ ਸੀ¢ ਪਿਛਲੇ ਦਿਨੀਂ ਇਸੇ ਦੀ ਲਗਾਤਾਰਤਾ ਵਿਚ ਹੋ ਰਹੇ ਵਾਧੇ ਕਾਰਨ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ ਜਿਸ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜੋ ਏਆਈ ਤਕਨੀਕ ਦੁਆਰਾ ਸਿੱਖ ਗੁਰੂ ਸਾਹਿਬਾਨ, ਸਿੱਖ ਸ਼ਹੀਦ, ਸਿੱਖ ਸ਼ਖ਼ਸੀਅਤ, ਗੁਰਦੁਆਰਾ ਸਾਹਿਬਾਨ ਧਾਰਮਿਕ ਚਿੰਨ੍ਹਾਂ ਆਦਿ ਸਬੰਧੀ ਜੋ ਤਸਵੀਰਾਂ ਜਾਂ ਵੀਡੀਓਜ ਬਣਾ ਕੇ ਵਾਇਰਲ ਕੀਤੀਆਂ ਗਈਆਂ ਹਨ, ਉਹ ਗੁਰਮਤਿ ਸਿਧਾਂਤਾਂ ਤੇ ਪਰੰਪਰਾ ਦੇ ਉਲਟ ਹਨ¢ ਉਨ੍ਹਾਂ ਕਿਹਾ ਕਿ ਏਆਈ ਤਕਨੀਕ ਦੀ ਹੋ ਰਹੀ ਦੁਰਵਰਤੋਂ ਬੇਹੱਦ ਸੰਜੀਦਾ ਮਾਮਲਾ ਹੈ¢ ਜਿਸ ਦੀ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇਵੀ ਘੋਰ ਨਿਖੇਧੀ ਕਰਦੇ ਅਪੀਲ ਕੀਤੀ ਹੈ ਕਿ ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ¢ ਉਨ੍ਹਾਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੁਖਮਿੰਦਰ ਸਿੰਘ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਮਤਿ ਅਨੁਸਾਰ ਪੂਰੀ ਸ਼ਰਧਾ ਅਤੇ ਅਦਬ ਨਾਲ ਦਰਸਨ ਕਰਨ, ਨਾ ਕਿ ਸੋਸ਼ਲ ਮੀਡੀਆ 'ਤੇ ਅਜਿਹੀਆਂ ਨਾਪਾਕ ਵੀਡੀਓ ਸਾਂਝੀਆਂ ਕਰਕੇ ਇਸ ਪਵਿੱਤਰ ਅਸਥਾਨ ਦੀ ਪਵਿੱਤਰਤਾ ਨੂੰ ਭੰਗ ਕਰਨ¢ ਇਸ ਲਈ ਹਰ ਦਰਸ਼ਨਾਰਥੀ ਨੂੰ ਆਪਣੇ ਆਚਰਣ ਵਿਚ ਗੰਭੀਰਤਾ, ਸਾਦਗੀ ਅਤੇ ਆਦਰ ਨੂੰ ਪ੍ਰਧਾਨਤਾ ਦੇਣੀ ਚਾਹੀਦੀ ਹੈ¢ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਏ.ਆਈ ਦੀਆਂ ਵੀਡੀਉ ਨੂੰ ਪ੍ਰਚਾਰਨ ਦੀ ਥਾਂ ਇਸ 'ਤੇ ਰੋਕ ਲਗਾਉਣ ਲਈ ਰਿਪੋਰਟ ਕੀਤੀ ਜਾਵੇ¢
Ad Position 22
No active advertisement
ਪਿਛਲੀ ਖ਼ਬਰ ਪਰਮਪਾਲ ਕੌਰ ਸਿੱਧੂ ਦੀ ਅਗਵਾਈ 'ਚ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਲਹਿਰਾ ਮੁਹੱਬਤ ਸੀਮਿੰਟ ਫੈਕਟਰੀ ਨੂੰ ਜੋੜਦੀ ਖ਼ਸਤਾ ਹਾਲਤ ਸੜਕ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ
Ad Position 24