28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਵੈੱਲਫੇਅਰ ਸੰਸਥਾ ਕੈਨੇਡਾ ਨੇ ਦੋ ਪਰਿਵਾਰਾਂ ਨੂੰ ਦਿੱਤੀ ਆਰਥਿਕ ਮਦਦ

Ad Position 21
No active advertisement
ਅਜੀਤ ਡੈਸਕ 29-09-2025
ਮਹਿਲ ਕਲਾਂ, 28 ਸਤੰਬਰ (ਅਵਤਾਰ ਸਿੰਘ ਅਣਖੀ)-ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਵੈੱਲਫੇਅਰ ਸੰਸਥਾ (ਸਰੀ) ਕੈਨੇਡਾ ਵਲੋਂ ਬੀਤੇ ਦਿਨ ਪਿੰਡ ਠੀਕਰੀਵਾਲਾ 'ਚ ਭਾਰੀ ਬਾਰਸ਼ਾਂ ਨਾਲ ਗ਼ਰੀਬ ਪਰਿਵਾਰਾਂ ਦੇ ਢਹਿ ਗਏ ਘਰਾਂ ਦੀ ਮੁੜ ਉਸਾਰੀ ਲਈ ਆਰਥਿਕ ਮਦਦ ਕੀਤੀ ਗਈ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ ਅÏਲਖ, ਸਕੱਤਰ ਹਰਪਾਲ ਸਿੰਘ ਨੇ ਦੱਸਿਆ ਕਿ ਐਨ.ਆਰ.ਆਈ. ਇਕਬਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਚੱਲ ਰਹੀ ਇਹ ਸਮਾਜ ਸੇਵੀ ਸੰਸਥਾ ਵਲੋਂ ਹਮੇਸ਼ਾ ਹੀ ਸਮੇਂ-ਸਮੇਂ 'ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾਂਦੀ ਹੈ | ਉਹ ਭਾਵੇਂ ਕੈਨੇਡਾ 'ਚ ਹੋਵੇ ਜਾਂ ਪਿੰਡ ਠੀਕਰੀਵਾਲਾ 'ਚ ਹੋਵੇ | ਇਹ ਸੰਸਥਾ ਅਜਿਹੇ ਲੋਕ ਭਲਾਈ ਦੇ ਕੰਮਾਂ 'ਚ ਆਪਣੀ ਕਿਰਤ ਕਮਾਈ 'ਚੋਂ ਦਸਵੰਧ ਕੱਢ ਕੇ ਪ੍ਰਮਾਤਮਾ ਦੀ ਕਿਰਪਾ ਸਦਕਾ ਹਮੇਸ਼ਾ ਯੋਗਦਾਨ ਪਾਉਣ ਲਈ ਅੱਗੇ ਰਹਿੰਦੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਠੀਕਰੀਵਾਲਾ ਵਿਖੇ ਭਾਰੀ ਬਰਸਾਤ ਕਾਰਨ ਦੋ ਗ਼ਰੀਬ ਪਰਿਵਾਰਾਂ ਦੇ ਘਰ ਢਹਿ ਗਏ ਸਨ | ਕੈਨੇਡਾ ਸੰਸਥਾ ਵਲੋਂ ਭੇਜੀ ਰਾਸ਼ੀ ਤਹਿਤ ਗੁਰਪ੍ਰੀਤ ਸਿੰਘ ਪੁੱਤਰ ਬੱਗੜ ਸਿੰਘ ਨੂੰ 10 ਹਜ਼ਾਰ ਰੁਪਏ ਅਤੇ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ ਅÏਲਖ ਪੱਤੀ ਨੂੰ 20 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ | ਇਸ ਮੌਕੇ ਗੁਰਜੰਟ ਸਿੰਘ ਅÏਲਖ, ਹੈੱਡ ਗ੍ਰੰਥੀ ਭਾਈ ਮਹਿੰਦਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬਾ ਵਰਕਿੰਗ ਕਮੇਟੀ ਮੈਂਬਰ ਬੇਅੰਤ ਕੌਰ ਖਹਿਰਾ ਨੇ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ
Ad Position 24