28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸਹਾਰਾ ਜਨ ਸੇਵਾ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 29-09-2025
ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਵਲੋਂ ਪ੍ਰਧਾਨ ਵਿਜੇ ਗੋਇਲ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 118ਵਾਂ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਚੌਕ ਵਿਖੇ ਸ਼ਰਧਾ ਨਾਲ ਮਨਾਇਆ ਗਿਆ¢ ਇਸ ਦÏਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਹੋਰਨਾਂ ਨੇ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਨਮਨ ਕੀਤਾ | ਇਸ ਦੌਰਾਨ ਸ਼ਹੀਦ ਭਗਤ ਸਿੰਘ ਦੇ ਨਾਮ ਦਾ ਕੇਕ ਵੀ ਕੱਟਿਆ ਗਿਆ¢ ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ¢ ਮੇਅਰ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਸਮਾਜ ਵਿਚੋਂ ਨਸ਼ਾਖੋਰੀ ਸਮੇਤ ਹੋਰ ਬੁਰਾਈਆਂ ਨੂੰ ਖ਼ਤਮ ਕਰਨ ਲਈ ਅਗਵਾਈ ਕਰਨੀ ਚਾਹੀਦੀ ਹੈ¢ ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਨਸ਼ਾਮੁਕਤ ਸਮਾਜ ਸਥਾਪਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ, ਇਹੀਂ ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਦੌਰਾਨ ਪ੍ਰਧਾਨ ਵਿਜੇ ਗੋਇਲ, ਐਮ.ਐਮ. ਬਹਿਲ, ਟੇਕ ਚੰਦ, ਜੱਗਾ ਕੁਮਾਰ, ਬਲਦੇਵ ਸਿੰਘ, ਵਾਰਡ ਨੰਬਰ 17 ਦੇ ਇੰਚਾਰਜ ਅਤੇ ਹੋਰਨਾਂ ਨੇ ਮੇਅਰ ਮਹਿਤਾ ਦਾ ਸਨਮਾਨ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਹੜ੍ਹਾਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਹੋਈ
Ad Position 24