28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸੰਗਠਨ ਸਿਰਜਣ ਅਭਿਆਨ 2027 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ- ਅਨਿਲ ਚੌਧਰੀ

Ad Position 21
No active advertisement
ਅਜੀਤ ਡੈਸਕ 29-09-2025
ਮਾਨਸਾ, 28 ਸਤੰਬਰ (ਰਾਵਿੰਦਰ ਸਿੰਘ ਰਵੀ)- ਸੰਗਠਨ ਸਿਰਜਣ ਅਭਿਆਨ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ | ਇਹ ਦਾਅਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਨਿਗਰਾਨ ਅਨਿਲ ਚੌਧਰੀ ਨੇ ਸਥਾਨਕ ਸ਼ਹਿਰ 'ਚ ਸ਼ਹਿਰੀ ਬਲਾਕ ਦੇ ਕਾਂਗਰਸ ਆਗੂਆਂ ਤੇ ਵਰਕਰਾਂ ਨਾਲ ਮਿਲਣੀ ਮੌਕੇ ਕੀਤਾ | ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਦਿਆਂ ਕਿਹਾ ਕਿ ਸੂਬੇ ਦੇ ਲੋਕ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਮੁੱਖ ਮੰਤਰੀ ਪੰਜਾਬ ਚੁਟਕਲੇ ਸੁਣਾ ਕੇ ਸਮਾਂ ਲੰਘਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਆਪ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਕਾਹਲੇ ਹੋਏ ਪਏ ਹਨ | ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਲੋਕਤੰਤਰੀ ਸਿਧਾਂਤਾਂ ਦੀ ਧਾਰਨੀ ਹੈ ਅਤੇ ਦੇਸ਼ ਭਰ 'ਚ ਜ਼ਿਲ੍ਹਾ ਪ੍ਰਧਾਨ ਚੁਣਨ ਲਈ ਪਾਰਟੀ ਵੱਲੋਂ ਵਰਕਰਾਂ ਅਤੇ ਆਗੂਆਂ ਦੀ ਜਮਹੂਰੀ ਤਰੀਕੇ ਨਾਲ ਰਾਏ ਲਈ ਜਾ ਰਹੀ ਹੈ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਨਿਗਰਾਨ ਅਵਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਬਿਕਰਮ ਸਿੰਘ ਮੋਫ਼ਰ, ਪਿ੍ਤਪਾਲ ਸਿੰਘ ਡਾਲੀ, ਨੇਮ ਕੁਮਾਰ ਚੌਧਰੀ, ਗੁਰਪ੍ਰੀਤ ਸਿੰਘ ਵਿੱਕੀ, ਨਰੋਤਮ ਸਿੰਘ ਚਹਿਲ, ਸੱਤਪਾਲ ਸਿੰਘ ਮੂਲੇਵਾਲਾ, ਐਡਵੋਕੇਟ ਬਲਕਰਨ ਸਿੰਘ ਬੱਲੀ, ਅੰਮਿ੍ਤਪਾਲ ਸਿੰਘ ਕੂਕਾ, ਸੰਯੋਗਪ੍ਰੀਤ ਸਿੰਘ ਡੈਵੀ, ਬਲਵਿੰਦਰ ਨਾਰੰਗ, ਹਰਵਿੰਦਰ ਕੌਰ, ਗੁਰਦੀਪ ਸਿੰਘ ਦੀਪਾ, ਮਨਜੀਤ ਸਿੰਘ ਰਾਣਾ, ਅਮਰੀਕ ਸਿੰਘ ਝੁਨੀਰ, ਕੇਸਰ ਸਿੰਘ ਧਲੇਵਾਂ ਆਦਿ ਸਨ |
Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ਮੰਚਨ ਦੇ 8ਵੇਂ ਦਿਨ ਦੀ ਪੇਸ਼ਕਾਰੀ ਅਗਲੀ ਖ਼ਬਰ ਪੰਜਾਬ ਵਿਚ ਹੜ੍ਹਾਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ
Ad Position 24