ਬੁਢਲਾਡਾ, 28 ਸਤੰਬਰ (ਸਵਰਨ ਸਿੰਘ ਰਾਹੀ)- ਸਮਾਜ ਸੇਵੀ ਸੰਸਥਾ ਨੇਕੀ ਫਾਉਂਡੇਸ਼ਨ ਬੁਢਲਾਡਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਜ਼ਿਲ੍ਹੇ ਦੀਆਂ ਸਮੂਹ ਕਲੱਬਾਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਵਿਸ਼ਾਲ ਖ਼ੂਨਦਾਨ ਕੈਂਪ 'ਚ 367 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਮਰਦਾਂ ਦੇ ਨਾਲ-ਨਾਲ ਵੱਡੀ ਗਿਣਤੀ ਅÏਰਤਾਂ ਨੇ ਵੀ ਕੈਂਪ 'ਚ ਆਪਣਾ ਯੋਗਦਾਨ ਪਾਇਆ | ਕੈਂਪ ਦੌਰਾਨ ਏਮਜ਼ ਹਸਪਤਾਲ ਬਠਿੰਡਾ, ਸਰਕਾਰੀ ਬਲੱਡ ਸੈਂਟਰ ਮਾਨਸਾ ਅਤੇ ਸਰਕਾਰੀ ਬਲੱਡ ਬੈਂਕ ਬਠਿੰਡਾ ਦੀਆਂ ਟੀਮਾਂ ਖ਼ੂਨ ਇਕੱਤਰ ਕੀਤਾ | ਉਨ੍ਹਾਂ ਦੱਸਿਆ ਕਿ ਨੇਕੀ ਫਾਉਂਡੇਸ਼ਨ ਹੁਣ ਤੱਕ 180 ਤੋਂ ਵੱਧ ਕੈਂਪ ਲਗਾ ਕੇ 22000 ਤੋਂ ਵੱਧ ਯੂਨਿਟ ਖ਼ੂਨਦਾਨ ਕਰਵਾ ਚੁੱਕੀ ਹੈ, ਜਿਸ ਸਦਕਾ ਸੰਸਥਾ ਨੂੰ ਚਾਰ ਰਾਜ ਪੁਰਸਕਾਰ ਵੀ ਪ੍ਰਾਪਤ ਹੋਏ ਹਨ ਅਤੇ ਇਸ ਵਾਰ ਵੀ 1 ਅਕਤੂਬਰ ਨੂੰ ਪਟਿਆਲਾ ਵਿਖੇ ਹੋਣ ਜਾ ਰਹੇ ਰਾਜ ਪੱਧਰੀ ਸਮਾਰੋਹ ਵਿਚ ਵੀ ਸੰਸਥਾ ਨੂੰ ਇਕ ਵਾਰ ਫਿਰ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਡਾ. ਇੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ, ਕਲੱਬਾਂ ਅਤੇ ਧਾਰਮਿਕ-ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ |