28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਫ਼ਾਜ਼ਿਲਕਾ ਜ਼ੋਨ ਦੇ ਕਲਾ ਉਤਸਵ ਮੁਕਾਬਲਿਆਂ 'ਚ ਮਾਨਸਾ ਦੇ ਵਿਦਿਆਰਥੀ ਛਾਏ

Ad Position 21
No active advertisement
ਅਜੀਤ ਡੈਸਕ 29-09-2025
ਮਾਨਸਾ, 28 ਸਤੰਬਰ (ਰਵੀ)- ਸਕੂਲ ਸਿੱਖਿਆ ਵਿਭਾਗ ਅਤੇ ਸਮੱਗਰਾ ਸਿੱਖਿਆ ਅਭਿਆਨ ਪੰਜਾਬ ਵਲੋਂ ਫ਼ਾਜ਼ਿਲਕਾ ਜ਼ੋਨ ਦੇ ਕਲਾ ਉਤਸਵ ਮੁਕਾਬਲਿਆਂ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਥੀਏਟਰ ਡਰਾਮਾ ਗਰੁੱਪ ਵਿਚ ਸ਼ਹੀਦ ਹੌਲਦਾਰ ਜੋਗਿੰਦਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਦਾਤੇਵਾਸ ਨੇ ਪਹਿਲਾ, ਵੋਕਲ ਮਿਊਜ਼ਿਕ ਸੋਲੋ ਵਿਚ ਪੀ.ਐਮ. ਸ਼੍ਰੀ ਸਰਕਾਰੀ ਮਾਡਲ ਸਕੂਲ ਦਾਤੇਵਾਸ ਤੇ ਇੰਸਟਰੂਮੈਂਟ ਮਿਊਜ਼ਿਕ ਗਰੁੱਪ ਵਿਚ ਪੀ.ਐਮ. ਸ੍ਰੀ ਸਰਕਾਰੀ ਮਾਡਲ ਸਕੂਲ ਦਾਤੇਵਾਸ ਨੇ ਦੂਜਾ, ਡਾਂਸ ਗਰੁੱਪ ਵਿਚ ਸਰਕਾਰੀ ਮਾਡਲ ਸੈਕੰਡਰੀ ਸਕੂਲ ਕੁੱਲਰੀਆਂ ਅਤੇ ਵੀਜ਼ੂਅਲ ਆਰਟ 3-ਡੀ ਸੋਲੋ ਵਿਚ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈਕੇ ਨੇ ਤੀਜਾ ਸਥਾਨ ਹਾਸਿਲ ਕੀਤਾ | ਜ਼ਿਲ੍ਹਾ ਸਿੱਖਿਆ ਅਫਸਰ (ਸੈ:) ਨੀਲਮ ਰਾਣੀ, ਡਾ. ਪਰਮਜੀਤ ਸਿੰਘ ਭੋਗਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਡਾਇਟ ਪਿ੍ੰਸੀਪਲ ਡਾ. ਬੂਟਾ ਸਿੰਘ ਅਤੇ ਨੋਡਲ ਅਫ਼ਸਰ ਪਰਵਿੰਦਰ ਸਿੰਘ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਲੰਬੇ ਸਮੇਂ ਤੋੋਂ ਅਨੇਕਾਂ ਹੀ ਸਮੱਸਿਆਵਾਂ ਨਾਲ ਜੂਝ ਰਿਹੈ ਕਸਬਾ ਝੁਨੀਰ ਅਗਲੀ ਖ਼ਬਰ ਸਹਾਰਾ ਜਨ ਸੇਵਾ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24