ਬਠਿੰਡਾ, 19 ਅਕਤੂਬਰ (ਪੱਤਰ ਪ੍ਰੇਰਕ)-ਸਥਾਨਕ ਰਿੰਗ ਰੋਡ 'ਤੇ ਵਾਪਰੇ ਇਕ ਹਾਦਸੇ ਵਿਚ ਟਰੱਕ ਦੀ ਟੱਕਰ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ | ਰਾਈਆ ਪਿੰਡ ਦੇ ਜਗਦੇਵ ਸਿੰਘ ਨੇ ਪੁਲਿਸ ਨੂੰ ਲਿਖਾਈ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਭਰਾ ਗੁਰਤੇਜ ਸਿੰਘ 37 ਸਾਲ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਰਿੰਗ ਰੋਡ 'ਤੇ ਜਾ ਰਿਹਾ ਸੀ, ਤਾਂ ਇਕ ਟਰੱਕ ਚਾਲਕ ਨੇ ਤੇਜ਼ ਰਫ਼ਤਾਰ ਟਰੱਕ ਗੁਰਤੇਜ ਸਿੰਘ ਦੇ ਮੋਟਰਸਾਈਕਲ ਵਿਚ ਮਾਰਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ | ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਟਰੱਕ ਚਾਲਕ ਨਿਰੰਜਨ ਸਿੰਘ ਵਾਸੀ ਪਿੰਡ ਰਾਈਆ ਖ਼ਿਲਾਫ਼ ਧਾਰਾ 106, 281, 324 (4) ਬੀਐਨਐਸ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ |