ਭਗਤਾ ਭਾਈਕਾ, 19 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਲੋਂ ਵਾਤਾਵਰਨ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਇਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਨੇ ਆਪਣੇ ਸੰਬੋਧਨ ਦÏਰਾਨ ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਦਾ ਸੁਨੇਹਾ ਦਿੱਤਾ¢ ਉਨ੍ਹਾਂ ਆਖਿਆ ਕਿ ਆਉ ਪਟਾਕੇ ਨਾ ਚਲਾ ਕੇ ਸਗੋਂ ਪÏਦੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਾਣ ਲਈਏ | ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਆਪਣੀ ਫ਼ਸਲ ਦੀ ਰਹਿੰਦ ਖੰੂਹਦ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ | ਸਕੂਲ ਦੇ ਪਿ੍ੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਨੂੰ ਆਪਸੀ ਪ੍ਰੇਮ ਪਿਆਰ ਨਾਲ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ¢ ਖ਼ਾਸ ਕਰਕੇ ਲੋੜਵੰਦ ਲੋਕਾਂ ਦੀ ਮਦਦ ਕਰਕੇ ਉਨ੍ਹਾਂ ਦੀਆਂ ਖ਼ੁਸ਼ੀਆਂ ਦਾ ਹਿੱਸਾ ਬਣਨਾ ਚਾਹੀਦਾ ਹੈ | ਰੈਲੀ ਦੌਰਾਨ ਵਿਦਿਆਰਥੀਆਂ ਵਲੋਂ ਸ਼ਹਿਰ ਵਾਸੀਆਂ ਨੂੰ ਵਾਤਾਵਰਨ ਨੂੰ ਬਚਾਉਣ ਦਾ ਆਪਣਾ ਸੁਨੇਹਾ ਵੱਖ-ਵੱਖ ਤਰ੍ਹਾਂ ਦੇ ਨਾਅਰੇ, ਜਿਵੇਂ ਕਿ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਓ ਹਰ ਘਰ ਵਿੱਚ ਖ਼ੁਸ਼ਹਾਲੀ ਲਿਆਓ ਅਤੇ ਪਰਾਲੀ ਨੂੰ ਅੱਗ ਨਾਲ ਲਗਾਓ ਪ੍ਰਦੂਸ਼ਣ ਰਹਿਤ ਪੰਜਾਬ ਬਣਾਓ ਆਦਿ ਬੋਲੇ ਗਏ¢ ਰੈਲੀ ਵਿਚ ਸਕੂਲ ਦੇ ਐਨ ਸੀ ਸੀ ਕੈਡਿਟਸ ਸਮੇਤ ਸੁਰਜੀਤ ਸਿੰਘ, ਰਵਿੰਦਰ ਕੁਮਾਰ, ਰੇਸ਼ਮ ਸਿੰਘ, ਨਵਜੋਤ ਸਿੰਘ, ਨਰਿੰਦਰ ਮੈਂਗੀ, ਸਾਹਿਲਕੁਮਾਰ ਅਤੇ ਮੈਡਮ ਕਰਮਜੀਤ ਕÏਰ, ਮੈਡਮ ਅੰਮਿ੍ਤ ਪਾਲ ਕÏਰ, ਮੈਡਮ ਮੀਨਾਕਸ਼ੀ ਆਦਿ ਹਾਜ਼ਰ ਸਨ¢
ਸੀ.ਐਮ.ਐਸ. ਸਕੂਲ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ
ਅਜੀਤ ਡੈਸਕ
20-10-2025