ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਥਾਣੇ 'ਚੋਂ ਭੱਜੇ ਇਰਾਦਾ ਕਤਲ ਦੇ ਦੋਸ਼ੀ ਨੂੰ ਕੁਝ ਹੀ ਘੰਟਿਆਂ 'ਚ ਫੜਨ 'ਚ ਸਫਲ ਹੋਈ ਤਲਵੰਡੀ ਸਾਬੋ ਪੁਲਿਸ

Ad Position 21
No active advertisement
ਅਜੀਤ ਡੈਸਕ 20-10-2025

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ): ਕੁਝ ਪੁਲਿਸ ਮੁਲਾਜ਼ਮਾਂ ਦੀ ਲਾਪਰਵਾਹੀ ਦੇ ਚੱਲਦਿਆਂ ਬੀਤੇ ਦਿਨ ਪੁਲਿਸ ਥਾਣੇ 'ਚੋਂ ਭੱਜਣ 'ਚ ਸਫਲ ਰਹੇ ਇਰਾਦਾ ਕਤਲ ਦੇ ਕੇਸ 'ਚ ਨਾਮਜ਼ਦ ਇੱਕ ਕਥਿਤ ਦੋਸ਼ੀ ਨੂੰ ਕੁਝ ਹੀ ਘੰਟਿਆਂ 'ਚ ਫੜ ਕੇ ਆਖਿਰ ਤਲਵੰਡੀ ਸਾਬੋ ਪੁਲਿਸ ਆਪਣੀ ਸ਼ਾਖ਼ ਬਚਾਉਣ 'ਚ ਕਾਮਯਾਬ ਹੋ ਹੀ ਗਈ | ਫੜੇ ਗਏ ਕਥਿਤ ਦੋਸ਼ੀ ਖ਼ਿਲਾਫ਼ ਹੁਣ ਜਿੱਥੇ ਪੁਲਿਸ ਹਿਰਾਸਤ 'ਚੋਂ ਭੱਜਣ ਦਾ ਮਾਮਲਾ ਵੀ ਦਰਜ਼ ਕਰ ਲਿਆ ਗਿਆ ਹੈ ਉੱਥੇ ਥਾਣੇ 'ਚੋਂ ਕਥਿਤ ਦੋਸ਼ੀ ਦੇ ਭੱਜ ਜਾਣ ਦੇ ਮਾਮਲੇ 'ਚ ਜਾਂਚ ਅਧਿਕਾਰੀ ਖ਼ਿਲਾਫ਼ ਵਿਭਾਗੀ ਕਾਰਵਾਈ ਲਈ ਪ੍ਰਕਿ੍ਆ ਆਰੰਭ ਦਿੱਤੇ ਜਾਣ ਦੀ ਖ਼ਬਰ ਵੀ ਮਿਲੀ ਹੈ | ਜ਼ਿਕਰਯੋਗ ਹੈ ਕਿ ਬੀਤੇ ਦਿਨ ਤਲਵੰਡੀ ਸਾਬੋ ਵਿਖੇ ਹਰਿਆਣਾ ਤੋਂ ਇੱਕ ਨੌਜਵਾਨ ਆਪਣੇ ਦੋਸਤ ਨਾਲ ਕੱਪੜੇ ਲੈਣ ਲਈ ਆਇਆ ਸੀ | ਜਿਸ ਨੂੰ ਮਾਰਨ ਦੀ ਨੀਯਤ ਨਾਲ ਇੱਥੇ ਕੁੱਝ ਲੋਕਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ ਗਈ | ਪੁਲਿਸ ਨੇ ਇਸ ਮਾਮਲੇ ਵਿਚ ਜ਼ਖ਼ਮੀ ਦੇ ਬਿਆਨਾਂ 'ਤੇ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਦਿਆਂ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਸੀ, ਪਰ ਫੜਿਆ ਗਿਆ ਕਥਿਤ ਦੋਸ਼ੀ ਯੁਧਵੀਰ ਸਿੰਘ ਵਾਸੀ ਤਲਵੰਡੀ ਸਾਬੋ ਬੀਤੀ ਸ਼ਾਮ ਨੂੰ ਥਾਣੇ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਦੇ ਦਾਅਵਿਆਂ ਦੀ ਫੂਕ ਕੱਢਦਾ ਹੋਇਆ ਥਾਣੇ 'ਚੋਂ ਭੱਜ ਗਿਆ, ਜਿਸ ਨਾਲ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ | ਥਾਣੇ ਚੋਂ ਕਥਿਤ ਦੋਸ਼ੀ ਦੇ ਫਰਾਰ ਹੋਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਹਰਪ੍ਰੀਤ ਸਿੰਘ ਡੀ.ਐੱਸ.ਪੀ ਤਲਵੰਡੀ ਸਾਬੋ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਤਲਵੰਡੀ ਸਾਬੋ ਮੁਖੀ ਹਰਬੰਸ ਸਿੰਘ ਦੀ ਅਗਵਾਈ ਵਿਚ ਪੁਲਸ ਟੀਮਾਂ ਤਿਆਰ ਕਰਵਾਕੇ ਕਥਿਤ ਦੋਸ਼ੀ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰਵਾਈ, ਜਿਸ ਦੇ ਚਲਦੇ ਪੁਲਸ ਨੇ ਕਰੀਬ 4-5 ਘੰਟਿਆਂ 'ਚ ਹੀ ਕਥਿਤ ਦੋਸ਼ੀ ਨੂੰ ਹਰਿਆਣਾ ਦੀ ਹੱਦ ਨੇੜਿਉਂ ਕਾਬੂ ਕਰਨ 'ਚ ਸਫਲਤਾ ਹਾਸਿਲ ਕਰ ਲਈ | ਥਾਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਫੜੇ ਗਏ ਕਥਿਤ ਦੋਸ਼ੀ ਯੁੱਧਵੀਰ ਸਿੰਘ ਵਾਸੀ ਤਲਵੰਡੀ ਸਾਬੋ ਦੇ ਖ਼ਿਲਾਫ਼ ਪੁਲਸ ਹਿਰਾਸਤ 'ਚੋਂ ਭੱਜਣ ਦਾ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਉੱਧਰ ਹਰਪ੍ਰੀਤ ਸਿੰਘ ਡੀ. ਐੱਸ. ਪੀ ਤਲਵੰਡੀ ਸਾਬੋ ਨੇ ਦੱਸਿਆ ਕਿ ਜਿੱਥੇ ਕਥਿਤ ਦੋਸ਼ੀ ਖ਼ਿਲਾਫ਼ ਇੱਕ ਹੋਰ ਮਾਮਲਾ ਦਰਜ਼ ਕੀਤਾ ਗਿਆ ਹੈ, ਉੱਥੇ ਹੀ ਇਸ ਮਾਮਲੇ ਵਿਚ ਅਣਗਹਿਲੀ ਵਰਤਣ ਵਾਲੇ ਜਾਂਚ ਅਧਿਕਾਰੀ ਰਜਿੰਦਰ ਕੁਮਾਰ ਖ਼ਿਲਾਫ਼ ਬਣਦੀ ਵਿਭਾਗੀ ਕਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾ ਰਿਹਾ | ਉਨ੍ਹਾਂ ਦਾਅਵਾ ਕੀਤਾ ਕਿ ਨਾ ਤਾਂ ਵਿਭਾਗ ਵਿਚ ਕੋਈ ਕੁਤਾਹੀ ਵਰਤਣ ਦਿੱਤੀ ਜਾਵੇਗੀ ਤੇ ਨਾ ਹੀ ਕਿਸੇ ਮਾੜੇ ਅਨਸਾਰਾਂ ਨੂੰ ਹੀ ਬਖ਼ਸ਼ਿਆ ਜਾਵੇਗ

Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਨੇ ਰਿਦਮਿਕ ਯੋਗਾ ਵਿਚ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਦੋਚਿੱਤੀ 'ਚ ਪਏ ਲੋਕ
Ad Position 24
No active advertisement