ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਕੂਲ ਵਿਚ ਧੂਮਧਾਮ ਨਾਲ ਮਨਾਇਆ 'ਉਮੰਗ' ਸਮਾਰੋਹ

Ad Position 21
No active advertisement
ਅਜੀਤ ਡੈਸਕ 20-10-2025
ਬਠਿੰਡਾ, 19 ਅਕਤੂਬਰ (ਅਵਤਾਰ ਸਿੰਘ ਕੈਂਥ)- ਡਿਫ਼ਰੈਂਟ ਕਾਨਵੈਂਟ ਸਕੂਲ ਘੁੱਦਾ ਵਿਚ ਦੀਵਾਲੀ ਦੇ ਉਤਸਵ ਤੇ ਉਮੰਗ ਸਮਾਰੋਹ ਧੂਮਧਾਮ ਨਾਲ ਮਨਾਇਆ ਗਿਆ | ਇਸ ਉਤਸਵ 'ਚ ਦੀਵਾਲੀ ਦੇ ਤਿਉਹਾਰ ਸੰਬੰਧੀ ਸਕੂਲ ਵਿਚ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਜਿਸ ਵਿਚ ਦੀਵਾ ਅਤੇ ਕੈਂਡਲ (ਮੋਮਬੱਤੀ) ਮੈਕਿੰਗ ਪ੍ਰਤੀਯੋਗਤਾ, ਕਾਰਡ ਮੈਕਿੰਗ ਅਤੇ ਫੂਡ ਵਿਦਆਊਟ ਫ਼ਾਇਰ, ਰੰਗੋਲੀ ਅਤੇ ਕਵਿਤਾ ਗਾਣ ਪ੍ਰਤੀਯੋਗਤਾ ਸ਼ਾਮਲ ਸਨ | ਇਸ ਮੌਕੇ ਏਮਜ਼ ਹਸਪਤਾਲ ਬਠਿੰਡਾ ਦੇ ਯੂਰੋਲੋਜੀ ਵਿਭਾਗ ਦੇ ਪ੍ਰਮੁੱਖ ਡਾ. ਕੰਵਲਜੀਤ ਸਿੰਘ ਕੋਰਾ ਅਤੇ ਸਮਾਜ ਸੇਵੀ ਪਿ੍ੰਸੀਪਲ ਵੀਨੂੰ ਗੋਇਲ ਮੁੱਖ ਮਹਿਮਾਨ ਵਜੋਂ ਪਹੁੰਚੇ | ਉਨ੍ਹਾਂ ਨੇ ਸਾਰੇ ਪ੍ਰਤੀਯੋਗਤਾਵਾਂ ਦੀ ਪੇਸ਼ਕਾਰੀ ਦੀ ਬਹੁਤ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਚੇਅਰਮੈਨ ਐਮ.ਕੇ. ਮੰਨਾ ਅਤੇ ਪਿ੍ੰਸੀਪਲ ਨਰੇਸ਼ ਸ਼ਰਮਾ ਨੇ ਬੱਚਿਆਂ ਨੂੰ ਦੀਵਾਲੀ ਦੀਆਂ ਬਹੁਤ- ਬਹੁਤ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੀਵਾਲੀ ਦੀ ਮਹੱਤਤਾ ਸੰਬੰਧੀ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਭਵਿੱਖ ਵਿਚ ਹਮੇਸ਼ਾ ਇਸ ਤਰ੍ਹਾਂ ਪ੍ਰਤੀਯੋਗਤਾ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਦੀਵਾਲੀ ਦੇ ਅਵਸਰ 'ਤੇ ਉਨ੍ਹਾਂ ਨੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਅਤੇ ਘੱਟ ਤੋਂ ਘੱਟ ਪਟਾਖਿਆਂ ਦੀ ਵਰਤੋਂ ਕਰਨ ਲਈ ਅਤੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਬੰਦੀ ਛੋੜ ਦਿਵਸ ਮਨਾਇਆ
Ad Position 24
No active advertisement