18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਗੁਰੂ ਰਾਮਦਾਸ ਪਬਲਿਕ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 20-10-2025
ਲਹਿਰਾ ਮੁਹੱਬਤ, 19 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਗੁਰੂ ਰਾਮਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਦਾ ਸੁਨੇਹਾ ਦਿੰਦਿਆਂ ਗਰੀਨ ਦੀਵਾਲੀ ਮਨਾਉਣ ਸਬੰਧੀ ਵਿਦਿਆਰਥੀਆਂ ਵਿਚਕਾਰ ਰੰਗੋਲੀ, ਦੀਵਾ ਸਜਾਉਣ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਦੂਜੀ ਕਲਾਸ ਤੋਂ ਲੈ ਕੇ 12 ਤੱਕ ਦੇ ਵਿਦਿਆਰਥੀਆਂ ਨੇ ਭਾਲ ਲਿਆ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦਿਆਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਉਪਰੰਤ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਕਰਕੇ ਹੌਸਲਾ ਅਫਜਾਈ ਕਰਕੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਸਮੇਤ ਸਮੂਹ ਸਟਾਫ਼ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਜ਼ਿੰਦਗੀ ਵਿੱਚ ਅੱਗੇ ਵਧਣ ਦੀ ਜਾਂਚ ਸਿਖਾਉਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਆਦੇਸ਼ ਹਸਪਤਾਲ ਵਲੋਂ ਲਹਿਰਾ ਮੁਹੱਬਤ ਵਿਖੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਕੂਲ ਵਿਚ ਧੂਮਧਾਮ ਨਾਲ ਮਨਾਇਆ 'ਉਮੰਗ' ਸਮਾਰੋਹ
Ad Position 24