ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਪਿੱਥੋ ਦੀ ਵਿਦਿਆਰਥਣ ਦਾ ਸਟੇਟ ਪੱਧਰ ਦੇ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 20-10-2025
ਰਾਮਪੁਰਾ ਫੂਲ, 19 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਦੇ ਬੱਚਿਆਂ ਨੇ ਕਬੱਡੀ ਨੈਸ਼ਨਲ ਸਟਾਈਲ ਲੜਕੀਆਂ ਅੰਡਰ 14 ਦੀ ਜੋ ਪਿਛਲੇ ਦਿਨੀਂ ਸਟੇਟ ਮਾਨਸਾ ਵਿਖੇ ਹੋਈ, ਵਿਚ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਦੀ ਵਿਦਿਆਰਥਣ ਯਸ਼ਪ੍ਰੀਤ ਕੌਰ ਪੁੱਤਰੀ ਧਰਮਵੀਰ ਸਿੰਘ ਪਿੰਡ ਗਿੱਲ ਕਲਾਂ ਨੇ ਸਟੇਟ ਪੱਧਰ ਦੇ ਟੂਰਨਾਮੈਂਟ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਖੇਡ ਭਾਵਨਾ ਪੈਦਾ ਕਰਨਾ ਵੀ ਹੈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮਿਸਿਜ਼ ਪਰਵਿੰਦਰ ਕੌਰ, ਸਕੂਲ ਪ੍ਰਬੰਧਕ ਮਿਸਿਜ਼ ਪਰਮਜੀਤ ਕੌਰ ਅਤੇ ਚੇਅਰਮੈਨ ਦਰਸ਼ਨ ਸਿੰਘ ਨੇ ਵਿਦਿਆਰਥਣ ਦੀ ਪ੍ਰਤਿਭਾ ਦੀ ਭਰਪੂਰ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਡਾਂ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਬੱਚਿਆਂ ਵਿਚ ਸਿੱਖਣ ਦੀ ਰੁਚੀ ਵਧਦੀ ਹੈ ਅਤੇ ਉਹ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹਨ | ਪਿ੍ੰਸੀਪਲ ਮਿਸਿਜ਼ ਪਰਵਿੰਦਰ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੀਆਂ ਹਨ | ਖੇਡ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਡਾ. ਸਿੱਧੂ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਚਾਰਜ ਅਗਲੀ ਖ਼ਬਰ ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਵਿਚ ਅਧਿਆਪਕ-ਮਾਪੇ ਮੀਟਿੰਗ
Ad Position 24
No active advertisement