ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਡਾ. ਹਰਬੰਸ ਸਿੰਘ ਸਿੱਧੂ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਡਾ. ਸਿੱਧੂ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਸਿੱਧਾ ਕਿਸਾਨਾਂ ਨਾਲ ਰਾਬਤਾ ਕਾਇਮ ਬਰਕਰਾਰ ਰੱਖਿਆ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਖੇਤੀ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ |