04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਤੁੰਗਵਾਲੀ ਦੇ ਕਿਸਾਨ ਕੁਲਦੀਪ ਸਿੰਘ ਨੇ 5 ਸਾਲਾਂ ਤੋਂ ਨਹੀਂ ਲਾਈ ਝੋਨੇ ਦੀ ਪਰਾਲੀ ਨੂੰ ਅੱਗ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਭੁੱਚੋ ਮੰਡੀ, 31 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਤੁੰਗਵਾਲੀ ਦੇ ਕਿਸਾਨ ਕੁਲਦੀਪ ਸਿੰਘ ਉਰਫ਼ ਮਿੱਠੂ ਨੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ | ਐਨਾ ਹੀ ਨਹੀਂ, ਸਗੋਂ ਉਹ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਵਾਹ ਕੇ ਬੀਜੀ ਕਣਕ ਦਾ ਝਾੜ ਵੀ ਵੱਧ ਲੈਂਦਾ ਹੈ | ਕੁਲਦੀਪ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਪਿਛਲੇ 5 ਸਾਲਾਂ ਤੋਂ ਕਰੀਬ 35-36 ਏਕੜ ਜ਼ਮੀਨ 'ਚ ਝੋਨੇ ਦੀ ਖੇਤੀ ਕਰ ਰਿਹਾ ਹੈ | ਉਸ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਉਸ ਨੇ ਕਦੇ ਵੀ ਪਰਾਲੀ ਨੂੰ ਅੱਗ ਨਹੀਂ ਲਾਈ ਅਤੇ ਪਰਾਲੀ ਖੇਤ ਵਿਚ ਹੀ ਵਾਹ ਕੇ ਕਣਕ ਦੀ ਫ਼ਸਲ ਬੀਜਦਾ ਹੈ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਪਲੀਤ ਹੁੰਦਾ ਹੈ, ਸਗੋਂ ਇਹ ਮਨੁੱਖੀ ਸਿਹਤ 'ਤੇ ਬਹੁਤ ਜ਼ਿਆਦਾ ਮਾੜਾ ਅਸਰ ਪਾਉਂਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜੋ ਕਿਸਾਨ ਪਰਾਲੀ ਨੂੰ ਖੇਤ ਵਿਚ ਅੱਗ ਲਾਉਣ ਉਪਰੰਤ ਕਣਕ ਦੀ ਫ਼ਸਲ ਬੀਜਦੇ ਹਨ, ਉਨ੍ਹਾਂ ਨਾਲੋਂ ਉਸ ਦੀ ਫ਼ਸਲ ਦਾ ਝਾੜ ਵੱਧ ਨਿਕਲਦਾ ਹੈ | ਕੁਲਦੀਪ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਖੇਤਾਂ ਵਿਚ ਹੀ ਵਾਹਿਆ ਜਾਵੇ, ਇਸ ਨਾਲ ਫ਼ਸਲ ਦੇ ਝਾੜ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ | ਪਿੰਡ ਦੇ ਸਰਪੰਚ ਜਗਿੰਦਰ ਸਿੰਘ ਬਰਾੜ ਦਾ ਕਹਿਣਾ ਸੀ ਕਿ ਕਿਸਾਨ ਕੁਲਦੀਪ ਸਿੰਘ ਦਾ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ | ਉਨ੍ਹਾਂ ਅਪੀਲ ਕੀਤੀ ਕਿ ਹੋਰਨਾਂ ਕਿਸਾਨਾਂ ਨੂੰ ਵੀ ਕੁਲਦੀਪ ਸਿੰਘ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਤਾਂ ਜੋ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਸਾਹਿਤਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਸਕੂਲ ਗੋਬਿੰਦਪੁਰਾ ਵਿਖੇ ਕੌਮੀ ਸਦਭਾਵਨਾ ਦਿਵਸ ਮਨਾਇਆ
Ad Position 24