03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਰਾਲੀ ਪ੍ਰਬੰਧਨ ਸੰਬੰਧੀ ਸਕੂਲੀ ਬੱਚਿਆਂ ਦੇ ਲੇਖ, ਭਾਸ਼ਨ ਅਤੇ ਪੇਂਟਿੰਗ ਮੁਕਾਬਲੇ ਕਰਵਾਏ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਗੋਨਿਆਨਾ, 31 ਅਕਤੂਬਰ (ਲਛਮਣ ਦਾਸ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੋਖੜਾ ਵਿਚ ਕ੍ਰਾਪ ਰੈਜ਼ਿਡਿਊ ਮੈਨੇਜਮੈਂਟ ਸੀ ਆਰ ਐਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਅਤੇ ਵਾਤਾਵਰਣ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪੇਂਟਿੰਗ, ਭਾਸ਼ਣ ਅਤੇ ਲੇਖ ਮੁਕਾਬਲਾ ਕਰਵਾਇਆ ਗਿਆ ਅਤੇ ਮੁਕਾਬਲਿਆਂ ਵਿਚ ਉਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ: ਹਰਜਸਪਾਲ ਸ਼ਰਮਾ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਨੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਦੇ ਨੁਕਸਾਨਾਂ ਜਿਵੇਂਕਿ ਮਿੱਟੀ ਦੀ ਉਪਜਾਊ ਤਾਕਤ ਵਿਚ ਘਾਟ, ਜੈਵਿਕ ਪਦਾਰਥ ਦੀ ਕਮੀ ਅਤੇ ਹਵਾ ਪ੍ਰਦੂਸ਼ਣ 'ਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਡਾ: ਸਰਬਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਗੋਨਿਆਣਾ ਨੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਦੇ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਅਨੁਸ਼ਾਸ਼ਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਚੰਗੇ ਭਵਿੱਖ ਬਾਰੇ ਪ੍ਰੇਰਿਤ ਕੀਤਾ ਗਿਆ ਅੰਤ ਵਿਚ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ: ਅਰਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਹਰਰਾਏਪੁਰ ਅਤੇ ਸਕੂਲ ਦੇ ਅਧਿਆਪਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਚ. ਐਮ. ਈ. ਐਲ. ਵਲੋਂ ਪੰਜਾਬ-ਹਰਿਆਣਾ ਸਰਹੱਦ ਦੇ ਪਿੰਡਾਂ ਦੇ ਨੌਜਵਾਨਾਂ ਲਈ ਸਿਹਤਮੰਦ ਜੀਵਨ ਦੀ ਪ੍ਰੇਰਕ ਪਹਿਲ ਨੌਜਵਾਨ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ
Ad Position 24