ਬਠਿੰਡਾ, 1 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਬਠਿੰਡਾ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਬਠਿੰਡਾ ਜ਼ਿਲੇ੍ਹ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਿਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ਼ ਸੱਪ ਨੂੰ ਗਿ੍ਫ਼ਤਾਰ ਕੀਤਾ ਹੈ¢ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਇਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਸਮੇਤ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ | ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਇਕ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਉਹ ਦੋ ਅਪਰਾਧਿਕ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦਾ ਸੀ¢ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇੱਕ.12 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਸੀ¢ ਉਸ ਦੀ ਮਾਂ ਪਰਮਜੀਤ ਕੌਰ ਨੂੰ ਉਸ ਸਮੇਂ ਗਿ੍ਫ਼ਤਾਰ ਕਰ ਲਿਆ ਸੀ, ਜਦੋਂ ਕਿ ਮੁਲਜ਼ਮ ਭੱਜਣ ਵਿਚ ਕਾਮਯਾਬ ਹੋ ਗਿਆ ਸੀ¢ ਉਸ ਦੇ ਇਸ ਕੇਸ ਵਿਚ ਅਗਲੇ ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ | ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਐੱਸਪੀ ਏਜੀਟੀਐਫ਼ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ਼ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਮੁਲਜ਼ਮ ਰਣਜੀਤ ਸਿੰਘ ਉਰਫ਼ ਸੱਪ ਨੂੰ ਬਠਿੰਡਾ ਦੇ ਪਿੰਡ ਭਗਵਾਨਪੁਰਾ ਤੋਂ ਗਿ੍ਫ਼ਤਾਰ ਕਰ ਲਿਆ¢ ਐੱਸ.ਐੱਸ.ਪੀ. ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਰਣਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸ ਦੇ ਖਿਲਾਫ ਕਤਲ, ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿਚ ਦਾਖਲ ਹੋਣ, ਅਸਲਾ ਐਕਟ, ਜੇਲ੍ਹ ਐਕਟ ਅਤੇ ਐਨਡੀਪੀਐੱਸ ਐਕਟ ਦੀ ਉਲੰਘਣਾ ਦੇ ਕਈ ਮਾਮਲੇ ਦਰਜ ਹਨ¢ ਇਸ ਸਬੰਧੀ ਥਾਣਾ ਸੰਗਤ ਵਿਖੇ 20 ਸਤੰਬਰ 2025 ਨੂੰ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਦਰਜ ਹੈ¢