02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ <br/>

Ad Position 21
No active advertisement
ਅਜੀਤ ਡੈਸਕ 02-11-2025

ਤਲਵੰਡੀ ਸਾਬੋ, 1 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ (ਆਸਾਮ) ਤੋਂ ਆਰੰਭ ਕੀਤਾ ਸ਼ਹੀਦੀ ਨਗਰ ਕੀਰਤਨ ਬੀਤੀ ਦੇਰ ਰਾਤ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ਉਪਰੰਤ ਸਵੇਰੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਖ਼ਾਲਸਾਈ ਜਾਹੋ ਜਲਾਲ ਨਾਲ ਤਖ਼ਤ ਸਾਹਿਬ ਤੋਂ ਆਪਣੇ ਅਗਲੇ ਪੜਾਅ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ 'ਚ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ,ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਦਸਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ | ਉਨ੍ਹਾਂ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਪਾਵਨ ਗੁਰਬਾਣੀ ਨੂੰ ਜੀਵਨ ਵਿਚ ਧਾਰਨ ਦੀ ਪੇ੍ਰਰਨਾ ਕੀਤੀ ਅਤੇ 21 ਨਵੰਬਰ ਤੋਂ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ 'ਚ ਸ਼ਿਰਕਤ ਕਰਨ ਦਾ ਸੱਦਾ ਵੀ ਦਿੱਤਾ | ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਨਗਰ ਕੀਰਤਨ ਪ੍ਰਤੀ ਸੰਗਤਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ | ਨਗਰ ਕੀਰਤਨ ਦੀ ਰਵਾਨਗੀ ਸਮੇਂ ਅਰਦਾਸ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕੀਤੀ ਜਦੋਂਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਭੇਟ ਕੀਤੇ | ਨਗਰ ਕੀਰਤਨ ਦੌਰਾਨ ਜਿੱਥੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਉੱਥੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਗੱਤਕੇ ਦੇ ਜੌਹਰ ਦਿਖਾਏ | ਇਸ ਮੌਕੇ ਪੰਜਾਬ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਸਲਾਮੀ ਵੀ ਦਿੱਤੀ | ਨਗਰ ਕੀਰਤਨ 'ਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸਿਕੰਦਰ ਸਿੰਘ ਮਲੂਕਾ ਦੋਵੇਂ ਸਾਬਕਾ ਮੰਤਰੀ, ਜਥੇਦਾਰ ਮੋਹਨ ਸਿੰਘ ਬੰਗੀ,ਬਾਬਾ ਬੂਟਾ ਸਿੰਘ ਗੁੜਥੜੀ, ਜਗਸੀਰ ਸਿੰਘ ਮਾਂਗੇਆਣਾ, ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ, ਸੁਰਜੀਤ ਸਿੰਘ ਰਾਏਪੁਰ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ, ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ, ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਸੀ.ਅਕਾਲੀ ਆਗੂ ਬਲਕਾਰ ਸਿੰਘ ਬਰਾੜ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ ਸਾਬਕਾ ਮੈਂਬਰ, ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ, ਬੁੱਢਾ ਦਲ ਵਲੋਂ ਬਾਬਾ ਦਲੇਰ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਤਖਤ ਸਾਹਿਬ ਮੈਨੇਜਰ ਨਰਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਧਰਮ ਪ੍ਰਚਾਰ ਉੱਪ ਦਫ਼ਤਰ ਇੰਚਾਰਜ ਭੋਲਾ ਸਿੰਘ ਹੀਰੇਵਾਲਾ, ਅਕਾਲੀ ਦਲ ਜ਼ਿਲ੍ਹਾ ਬਠਿੰਡਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ,

Ad Position 22
No active advertisement
ਪਿਛਲੀ ਖ਼ਬਰ ਪਿਸਤੌਲ ਨਾਲ ਗੋਲੀਆਂ ਚਲਾ ਕੇ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੇ ਦੋ ਨੌਜਵਾਨ ਕਾਬੂ <br/> ਅਗਲੀ ਖ਼ਬਰ ਲੋੜੀਂਦਾ ਅਪਰਾਧੀ ਰਣਜੀਤ ਸਿੰਘ ਉਰਫ਼ ਸੱਪ ਬਠਿੰਡਾ ਤੋਂ ਗਿ੍ਫ਼ਤਾਰ, ਪਿਸਤੌਲ ਬਰਾਮਦ <br/>
Ad Position 24
No active advertisement