02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪਿਸਤੌਲ ਨਾਲ ਗੋਲੀਆਂ ਚਲਾ ਕੇ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੇ ਦੋ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 02-11-2025
ਸੰਗਤ ਮੰਡੀ, 1 ਨਵੰਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ ਪਿੰਡ ਬਾਂਡੀ ਦੇ ਦੋ ਨੌਜਵਾਨਾਂ ਨੂੰ ਵਿਆਹ ਸਮਾਗਮ 'ਚ ਪਿਸਤÏਲ ਨਾਲ ਗੋਲੀਆਂ ਚਲਾ ਕੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਨਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਪੁਲਿਸ ਨੇ ਦੋਨਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ¢ ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਾਂਡੀ ਦੇ ਦੋ ਨÏਜਵਾਨਾਂ ਗੁਰਸੇਵਕ ਸਿੰਘ ਅਤੇ ਕਿਸ਼ੋਰ ਕੁਮਾਰ ਨੇ ਇੱਕ ਵਿਆਹ ਸਮਾਗਮ ਦੌਰਾਨ ਪਿਸਤÏਲ ਨਾਲ ਗੋਲੀਆਂ ਚਲਾ ਕੇ ਉਸ ਦੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਗਿਆ ਹੈ¢ ਜਿਸ ਬਾਰੇ ਡਿਪਟੀ ਕਮਿਸ਼ਨਰ ਵਲੋਂ ਸਖ਼ਤ ਮਨਾਹੀ ਕੀਤੀ ਹੋਈ ਹੈ¢ ਉਨ੍ਹਾਂ ਕਿਹਾ ਕਿ ਹਥਿਆਰਾਂ ਵਾਲੀ ਅਜਿਹੀ ਕੋਈ ਵੀ ਵੀਡੀਓ ਸੋਸ਼ਲ ਮੀਡੀਆ 'ਤੇ ਅੱਪਲੋਡ ਨਹੀਂ ਕੀਤੀ ਜਾ ਸਕਦੀ, ਪ੍ਰੰਤੂ ਇਨ੍ਹਾਂ ਦੋਨਾਂ ਨੌਜਵਾਨਾਂ ਨੇ ਅਜਿਹਾ ਕਰਕੇ ਡਿਪਟੀ ਕਮਿਸ਼ਨਰ ਦੇ ਹੁਕਮਾ ਦੀ ਉਲੰਘਣਾ ਕੀਤੀ ਹੈ¢ ਸੰਗਤ ਪੁਲਿਸ ਵਲੋਂ ਇਸ 'ਤੇ ਕਾਰਵਾਈ ਕਰਦਿਆਂ ਹੌਲਦਾਰ ਵਰਿੰਦਰ ਸਿੰਘ ਨੇ ਪੜਤਾਲ ਕਰਨ ਤੋਂ ਬਾਅਦ ਦੋਨਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ¢ਇਸ ਬਾਰੇ ਬਠਿੰਡਾ ਦਿਹਾਤੀ ਦੇ ਡੀ.ਐਸ.ਪੀ. ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਸ਼ੁੱਕਰਵਾਰ ਨੂੰ ਇੱਕ ਨਿੱਜੀ ਸਮਾਗਮ 'ਚ ਦੋ ਨÏਜਵਾਨਾਂ ਨੂੰ ਗੋਲੀਆਂ ਚਲਾਉਂਦਿਆਂ ਦੀ ਇਕ ਵੀਡੀਓ ਵਾਇਰਲ ਹੋਈ ਸੀ¢ ਸੰਗਤ ਪੁਲਿਸ ਨੇ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪਤਾ ਲਗਾਇਆ ਕਿ ਇਹ ਦੋਵੇਂ ਲੜਕੇ ਪਿੰਡ ਬਾਂਡੀ ਦੇ ਹਨ, ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੀ ਹਿਫ਼ਾਜ਼ਤ ਕਰਨ ਲਈ ਅਸਲਾ ਮਿਲਿਆ ਹੈ ਤਾਂ ਉਸ ਨੰੂ ਖੁੱਲ੍ਹੇ 'ਚ ਵਰਤਣ ਦਾ ਅਧਿਕਾਰ ਨਹੀਂ ਹੈ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਤੁਰੰਤ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ¢ ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀ ਦਾ ਅਸਲਾ ਲਾਇਸੰਸ ਕੈਂਸਲ ਕਰਨ ਲਈ ਵੀ ਮਿਜ਼ਟ੍ਰੈਸ ਨੂੰ ਲਿਖਿਆ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਅੰਤਰ ਖੇਤਰੀ ਯੁਵਕ ਮੇਲੇ 'ਚ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ <br/>
Ad Position 24
No active advertisement