ਬਠਿੰਡਾ, 1 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਆਪਣੇ ਕਲਾ ਅਤੇ ਪ੍ਰਤਿਭਾ ਦੇ ਬੇਮਿਸਾਲ ਪ੍ਰਦਰਸ਼ਨ ਨਾਲ ਅੰਤਰ ਖੇਤਰੀ ਯੁਵਕ ਮੇਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ-2025 ਦੌਰਾਨ ਸਭ ਦਾ ਮਨ ਮੋਹ ਲਿਆ¢ ਕਾਲਜ ਨੇ ਕਈ ਵਿਭਾਗਾਂ ਵਿਚ ਪ੍ਰਮੁੱਖ ਸਥਾਨ ਪ੍ਰਾਪਤ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ¢ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਐਮ.ਡੀ.ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਸੰਸਥਾ ਦੀਆਂ ਵਿਦਿਆਰਥਣਾਂ ਨੇ ਅੰਤਰ ਖੇਤਰੀ ਯੁਵਕ ਮੇਲੇ ਵਿਚ ਜੋ ਪ੍ਰਦਰਸ਼ਨ ਕੀਤਾ ਹੈ, ਉਹ ਸਾਡੇ ਲਈ ਮਾਣ ਦੀ ਗੱਲ ਹੈ¢ ਇਹ ਉਪਲੱਬਧੀ ਸਾਬਿਤ ਕਰਦੀ ਹੈ ਕਿ ਸਾਡੀ ਸੰਸਥਾ ਨਾ ਕੇਵਲ ਅਕਾਦਮਿਕ ਖੇਤਰ ਵਿਚ ਅੱਗੇ ਹੈ, ਸਗੋਂ ਸੱਭਿਆਚਾਰਕ ਤੇ ਰਚਨਾਤਮਿਕ ਗਤੀਵਿਧੀਆਂ ਵਿਚ ਵੀ ਆਪਣੀ ਪਹਿਚਾਣ ਬਣਾਈ ਹੈ¢ ਸੰਸਥਾ ਦੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੰਤਰ ਖੇਤਰੀ ਯੁਵਕ ਮੇਲੇ ਵਿਚ ਮਾਤਾ ਸੁੰਦਰੀ ਕਾਲਜ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਬਿਤ ਕੀਤਾ ਕਿ ਜੇਕਰ ਵਿਦਿਆਰਥਣਾਂ ਨੂੰ ਸਹੀ ਰਹਿਨੁਮਾਈ ਅਤੇ ਪ੍ਰੇਰਨਾ ਮਿਲੇ, ਤਾਂ ਉਹ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਸਕਦੀਆਂ ਹਨ¢ ਇਹ ਸਫਲਤਾ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਇਕਜੁੱਟ ਮਿਹਨਤ ਦਾ ਨਤੀਜਾ ਹੈ¢ ਪਿ੍ੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਮੈਨੂੰ ਬੇਹੱਦ ਮਾਣ ਹੈ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ ਖੇਤਰੀ ਯੁਵਕ ਮੇਲੇ ਵਿਚ ਆਪਣੀ ਕਾਬਲੀਅਤ, ਆਤਮ-ਵਿਸ਼ਵਾਸ ਅਤੇ ਰਚਨਾਤਮਿਕਤਾ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ¢ ਇਹ ਸਫਲਤਾ ਸਿਰਫ਼ ਇਨਾਮਾਂ ਦੀ ਨਹੀਂ, ਸਗੋਂ ਸਾਡੇ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਸਮਰਪਣ, ਅਨੁਸ਼ਾਸਨ ਅਤੇ ਟੀਮ ਜਜ਼ਬੇ ਦੀ ਅਸਲ ਤਸਵੀਰ ਹੈ¢ ਸੰਸਥਾ ਦੇ ਅਸਿਸਟੈਂਟ ਪ੍ਰੋਫੈਸਰ ਅਤੇ ਯੂਥ ਕੋਆਰਡੀਨੇਟਰ ਰਾਜਵਿੰਦਰ ਸਿੰਘ ਨੇ ਖ਼ੁਸ਼ੀ ਸਾਂਝੀ ਕਰਦਿਆ ਦੱਸਿਆ ਕਿ ਸੰਸਥਾ ਨੇ ਨਾਟਕ, ਲਘੂ ਫ਼ਿਲਮ, ਸਕਿੱਟ, ਭੰਡ, ਮਹਿੰਦੀ, ਰਵਾਇਤੀ ਪਹਿਰਾਵਾ ਵਿਚੋਂ ਦੂਸਰਾ ਸਥਾਨ ਅਤੇ ਮਾਈਮ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ¢ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅੰਤਰ ਜੋਨ ਵਿਚ ਹੋਰ ਸਖ਼ਤ ਮਿਹਨਤ ਅਤੇ ਲਗਨ ਕਰਕੇ ਸੰਸਥਾ ਹੋਰ ਮਾਣਮੱਤੀਆਂ ਪ੍ਰਾਪਤੀਆਂ ਪ੍ਰਾਪਤ ਕਰੇਗੀ¢ ਸੰਸਥਾ ਦੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ਪਿ੍ੰਸੀਪਲ ਪੋਲਰ ਸਟਾਫ਼