05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰੂ ਕਾਂਸ਼ੀ ਸਕੂਲ ਦੇ ਬੱਚਿਆਂ ਨੇ ਵਹੀਕਲਾਂ ਉੱਪਰ ਰਿਫ਼ਲੈਕਟਰ ਲਗਾਏ <br/>

Ad Position 21
No active advertisement
ਅਜੀਤ ਡੈਸਕ 02-11-2025
ਭਗਤਾ ਭਾਈਕਾ, 1 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ ਐਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਲੋਂ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆ ਸਮੇਂ-ਸਮੇਂ ਤੇ ਸਮਾਜ ਨੂੰ ਜਾਗਰੂਕ ਕਰਨ ਅਤੇ ਇਕ ਚੰਗੀ ਦਿਸ਼ਾ ਦੇਣ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾਂਦੇ ਹਨ, ਇਸੇ ਕੜੀ ਤਹਿਤ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਾਹਨਾਂ ਉਪਰ ਰਿਫ਼ਲੈਕਟਰ (ਸਟੀਕਰ) ਲਗਾਏ ਗਏ | ਵਹੀਕਲਾਂ ਉਪਰ ਰਿਫ਼ਲੈਕਟਰ ਸ਼ੁਰੂਆਤ ਇੰਸਪੈਕਟਰ ਦਲਜੀਤ ਸਿੰਘ ਐੱਸ.ਐੱਚ.ਓ. ਭਗਤਾ ਭਾਈਕਾ ਦੀ ਹਾਜ਼ਰੀ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤੀ ਗਈ | ਇੰਸਪੈਕਟਰ ਦਲਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਸਰਕਾਰ ਵਲੋਂ ਜਾਰੀ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਸਭ ਦਾ ਮੁੱਢਲਾ ਫ਼ਰਜ਼ ਬਣਦਾ ਹੈ ਇਹ ਨਿਯਮ ਅਪਣਾਕੇ ਅਸੀਂ ਦੁਰਘਟਨਾਵਾਂ ਤੋਂ ਬਚ ਸਕਦੇ ਹਾਂ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਅਤੇ ਪਿ੍ੰਸੀਪਲ ਰਮਨ ਕੁਮਾਰ ਨੇ ਸਾਂਝੇ ਤੌਰ ਤੇ ਨੌਜਵਾਨਾਂ ਨੂੰ ਖਾਸ ਤੌਰ ਤੇ ਕਿਹਾ ਕਿ ਆਪਣੇ ਵਹੀਕਲ ਦੀ ਰਫ਼ਤਾਰ ਨੂੰ ਹੌਲੀ ਰੱਖੋ, ਸੜਕ 'ਤੇ ਜਾਣ ਲੱਗਿਆਂ ਹੈਲਮਟ ਦੀ ਵਰਤੋਂ ਕਰੋ, ਹਮੇਸ਼ਾ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਲਗਾਓ, ਓਵਰਟੇਕਿੰਗ ਨਾ ਕਰੋ ਤਾਂ ਜੋ ਸੜਕ ਉੱਪਰ ਹੋ ਰਹੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਹੀਕਲ ਚਲਾਉਣ ਦੀ ਆਗਿਆ ਨਾ ਦੇਣ ਦੀ ਅਪੀਲ ਕੀਤੀ | ਇਸ ਸਮੇਂ ਥਾਣਾ ਭਗਤਾ ਭਾਈਕਾ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਸੁਰਜੀਤ ਸਿੰਘ ਡੀ ਪੀ ਈ, ਸੁਖਮੰਦਰ ਸਿੰਘ ਗੁਰਮੇਲ ਸਿੰਘ ਅਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਕੋਟਸ਼ਮੀਰ ਪਹੁੰਚਣ 'ਤੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸੋਲੋ ਨਾਚ ਵਿਚ ਭੁੱਚੋ ਮੰਡੀ ਦੀ ਇਸ਼ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਆਂਧਰਾ ਪ੍ਰਦੇਸ਼ ਕਲਚਰਲ ਡਾਂ...
Ad Position 24
No active advertisement