05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਕੋਟਸ਼ਮੀਰ ਪਹੁੰਚਣ 'ਤੇ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 02-11-2025
ਕੋਟਫੱਤਾ, 1 ਨਵੰਬਰ (ਰਣਜੀਤ ਸਿੰਘ ਬੁੱਟਰ)-ਸਿੱਖਾਂ ਦੇ ਨੌਵੇਂ ਗੁਰੂ ਕੁਰਬਾਨੀ ਦੇ ਪੁੰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੋ ਆਸਾਮ ਤੋਂ ਸ਼ੁਰੂ ਹੋਇਆ ਸੀ ਦਾ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਚੱਲਕੇ ਕੋਟਸ਼ਮੀਰ ਪਹੁੰਚਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਦੀ ਅਗਵਾਈ 'ਚ ਨਗਰ ਦੀਆਂ ਸਿੱਖ ਸੰਗਤਾਂ ਤੇ ਗੁਰਦੁਆਰਾ ਬੁੰਗਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਤੇ ਗੁਰਦੁਆਰਾ ਬੁੰਗਾ ਸਾਹਿਬ ਪ੍ਰਬੰਧਕੀ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਗਵਾਉਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਪਿ੍ੰਸੀਪਲ ਡਾਕਟਰ ਮਨੋਰਮਾ ਸਮਾਗ ਨੂੰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਨਗਰ ਕੋਟਸ਼ਮੀਰ ਵਿਚ ਜਿੱਥੇ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਵਾਗਤ ਕੀਤਾ ਉਥੇ ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਦੇ ਬੱਚਿਆਂ ਤੇ ਸਟਾਫ਼ ਨੇ ਸੜਕ ਦੇ ਦੋਨੋਂ ਪਾਸੇ ਖੜਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਫੁੱਲਾਂ ਦੀ ਵਰਖਾ ਕੀਤੀ | ਗੁਰਦੁਆਰਾ ਗੁਰੂਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਸਿੱਖ ਸੰਗਤਾਂ ਨੇ ਵੱਡੇ ਬੱਸ ਅੱਡੇ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਸਾਬਕਾ ਨਗਰ ਪੰਚਾਇਤ ਪ੍ਰਧਾਨ ਨਿਰਮਲ ਸਿੰਘ ਨਿੰਮਾ, ਗੁਰਦੁਆਰਾ ਬੁੰਗਾ ਸਾਹਿਬ ਦੇ ਪ੍ਰਧਾਨ ਮੇਜਰ ਸਿੰਘ ਰਤੜਾ, ਖ਼ਜ਼ਾਨਚੀ ਬਾਬਾ ਰਾਮ ਸਿੰਘ ਤੋਹਲਾ, ਸੈਕਟਰੀ ਕੁਲਦੀਪ ਸਿੰਘ ਨੰਦਕਾ, ਕਮੇਟੀ ਮੈਂਬਰ ਜਥੇਦਾਰ ਜਗਰਾਜ ਸਿੰਘ, ਪਰਮਜੀਤ ਸਿੰਘ ਪੰਮਾ, ਗਰਜੰਟ ਸਿੰਘ, ਅਮਰੀਕ ਸਿੰਘ ਦੌਲੇ ਕਾ, ਜਗਸੀਰ ਸਿੰਘ ਖਾਲਸਾ ਮਾਨੇਕਾ ਅਤੇ ਕਲੱਬ ਪ੍ਰਧਾਨ ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ |


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਨਮਾਨਿਤ ਕਰਦੇ ਹੋਏ ਐੱਸ ਜੀ ਪੀ ਸੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਤੇ ਗੁਰਦੁਆਰਾ ਬੁੰਗਾ ਸਾਹਿਬ ਦੀ ਪ੍ਰਬੰਧਕ ਕਮੇਟੀ | ਤਸਵੀਰ: ਰਣਜੀਤ ਸਿੰਘ ਬੁੱਟਰ


Ad Position 22
No active advertisement
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਜੀ ਦੀ 8ਵੀਂ ਵਿਸ਼ਾਲ ਰੱਥ ਯਾਤਰਾ ਕੱਢੀ <br/> ਅਗਲੀ ਖ਼ਬਰ ਗੁਰੂ ਕਾਂਸ਼ੀ ਸਕੂਲ ਦੇ ਬੱਚਿਆਂ ਨੇ ਵਹੀਕਲਾਂ ਉੱਪਰ ਰਿਫ਼ਲੈਕਟਰ ਲਗਾਏ <br/>
Ad Position 24
No active advertisement