ਬਠਿੰਡਾ, 3 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ ਪੈਨਸ਼ਨਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਪਰਸ਼ ਉੱਪਰ ਜੀਵਨ ਪ੍ਰਮਾਣ ਪੱਤਰ ਦੇਣ ਹਿੱਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਨਜ਼ਦੀਕ ਚਿਲਡਰਨਜ਼ ਪਾਰਕ, ਬਠਿੰਡਾ ਵਿਖੇ 03 ਤੋਂ 17 ਨਵੰਬਰ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਮਾਂਡਰ ਦਿਲਪ੍ਰੀਤ ਸਿੰਘ ਕੰਗ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਸਾਂਝੀ ਕੀਤੀ | ਉਨ੍ਹਾਂ ਸਮੂਹ ਸਾਬਕਾ ਸੈਨਿਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪਹੁੰਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਤਾਂ ਜੋ ਕੋਈ ਵੀ ਇਸ ਪੈਨਸ਼ਨਰ ਜੀਵਤ ਸਰਟੀਫਿਕੇਟ ਦੇਣ ਤੋਂ ਵਾਂਝਾ ਨਾ ਰਹੇ |