04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

26 ਗ੍ਰਾਮ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਕੋਟਫੱਤਾ, 3 ਨਵੰਬਰ (ਰਣਜੀਤ ਸਿੰਘ ਬੁੱਟਰ)-ਐੱਸ ਐੱਸ ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਕੋਟਫੱਤਾ ਮੁਖੀ ਮੇਜਰ ਸਿੰਘ ਸੇਖੋਂ ਦੀ ਯੋਗ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦ ਪੁਲਿਸ ਥਾਣਾ ਕੋਟਫੱਤਾ ਦੀ ਪੁਲਿਸ ਪਾਰਟੀ ਨੇ ਕੋਟਸ਼ਮੀਰ ਦੇ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਉਸ ਸਮੇਂ ਕਾਬੂ ਕਰ ਲਿਆ ਜਦ ਉਹ ਨਸ਼ੇ ਦੀ ਸਪਲਾਈ ਦੇਣ ਲਈ ਕੋਟਫੱਤਾ ਵਿਖੇ ਗਿਆ ਹੋਇਆ ਸੀ | ਥਾਣੇ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਵਲੋਂ ਦਰਸ਼ਨ ਸਿੰਘ ਵਾਸੀ ਕੋਟਸ਼ਮੀਰ ਖਿਲਾਫ਼ ਮਾਮਲਾ ਦਰਜ ਕਰਕੇ ਦਰਸ਼ਨ ਸਿੰਘ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਜਿਸ ਤੋਂ ਥਾਣਾ ਕੋਟਫੱਤਾ ਮੁਖੀ ਮੇਜਰ ਸਿੰਘ ਸੇਖੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਰਹੇ ਹਨ | ਇਕ ਹੋਰ ਮਾਮਲੇ ਵਿਚ ਸ਼ਮਿੰਦਰ ਸਿੰਘ ਵਾਸੀ ਕੋਟਫੱਤਾ ਨੂੰ ਵੀ 6.20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਵਾਸੀਆਂ ਅਤੇ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਐਮ-ਸੇਵਾ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ
Ad Position 24