ਮੌੜ ਮੰਡੀ, 3 ਨਵੰਬਰ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਅਤੇ ਸ਼ਹਿਰ ਵਾਸੀਆਂ ਵੱਲੋਂ ਨਗਰ ਕੌਂਸਲ ਮੌੜ ਵਿਖੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੰਕੇਤਕ ਧਰਨਾ ਮੌੜ ਬਲਾਕ ਦੇ ਜਰਨਲ ਸਕੱਤਰ ਗੁਰਮੇਲ ਸਿੰਘ ਭੂੰਦੜ ਦੀ ਅਗਵਾਈ ਹੇਠ ਦਿੱਤਾ ਗਿਆ¢ ਕਿਸਾਨ ਆਗੂਆਂ ਨੇ ਕਿਹਾ ਕਿ ਸੀਵਰੇਜ ਨੂੰ ਲੈ ਕੇ ਬਹੁਤ ਵਾਰ ਐੱਸ.ਡੀ.ਐੱਮ. ਦਫ਼ਤਰ ਅੱਗੇ ਵੀ ਧਰਨਾ ਦਿੱਤਾ ਗਿਆ ਸੀ ਜੋ ਕਿ ਇਕੱਲਾ ਪ੍ਰਸ਼ਾਸਨ ਵਲੋਂ ਵਾਰ-ਵਾਰ ਵਿਸ਼ਵਾਸ ਦਿਵਾਇਆ ਜਾਂਦਾ ਹੈ ਪਰ ਉਸ ਦਾ ਕੋਈ ਠੋਸ ਪ੍ਰਬੰਧ ਪ੍ਰਸ਼ਾਸਨ ਵਲੋਂ ਅੱਜ ਤੱਕ ਨਹੀਂ ਕੀਤਾ ਗਿਆ¢ ਸਥਾਨਕ ਮੰਡੀ ਦੇ ਵਾਰਡ ਨੰਬਰ 8 ਅਤੇ ਮੌੜ ਕਲਾਂ, ਮੌੜ ਖ਼ੁਰਦ ਵਿਖੇ ਸੀਵਰੇਜ ਦੇ ਪਾਣੀ ਨਾਲ ਸ਼ਹਿਰ ਅਤੇ ਪਿੰਡ ਵਾਸੀਆਂ ਨੂੰ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਅਤੇ ਮੌੜ ਦੇ ਪ੍ਰਸ਼ਾਸਨ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਨੂੰ ਲੈ ਕੇ ਅੱਜ ਮਜਬੂਰੀ ਵੱਸ ਧਰਨਾ ਦੇਣਾ ਪਿਆ ਕਿਸਾਨ ਆਗੂਆਂ ਤੇ ਪੱਤਰਕਾਰ ਭਾਈ ਚਾਰੇ ਨੇ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਇਸ ਦਾ ਹੱਲ ਜਲਦੀ ਕੀਤਾ ਜਾਵੇ¢ ਜੇਕਰ ਇਸ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ¢ ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਮੌੜ ਬਲਾਕ ਦੇ ਆਗੂ ਕਲਕੱਤਾ ਸਿੰਘ ਮਾਣਕ ਖਾਨਾਂ, ਗੁਰਜੀਤ ਸਿੰਘ ਬੰਗੇਹਰ, ਸਿਕੰਦਰ ਸਿੰਘ ਘੁੰਮਣ, ਭੋਲਾ ਸਿੰਘ ਮਾੜੀ, ਸ਼ਾਮ ਲਾਲ ਪੱਤਰਕਾਰ, ਜਸਪਾਲ ਸਿੰਘ ਮੌੜ, ਰਾਜੇਸ਼ ਜੈਨ ਸਾਬਕਾ ਪ੍ਰਧਾਨ ਨਗਰ ਕੌਂਸਲ ਮੌੜ, ਤਰਸੇਮ ਕੁਮਾਰ ਸਾਬਕਾ ਕੌਂਸਲਰ, ਨੈਵ ਸਿੰਘ ਸਾਬਕਾ ਕੌਂਸਲਰ, ਰਾਜਿੰਦਰ ਨਾਜ਼ੀ, ਬੀਰਬਲ ਦਾਸ, ਮੱਖਣ ਜੋਧਪੁਰੀਆ, ਸੋਨੂ, ਸੁਸ਼ੀਲ ਗਰਗ, ਲੱਕੀ, ਨੱਥੂ ਅਤੇ ਸ਼ਹਿਰ ਵਾਸੀਆਂ ਤੇ ਕਿਸਾਨਾਂ ਮਜ਼ਦੂਰਾਂ ਸ਼ਾਮਿਲ ਸਨ |
ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਵਾਸੀਆਂ ਅਤੇ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ
ਅਜੀਤ ਡੈਸਕ
04-11-2025