04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮੋਬਾਈਲ ਟਾਵਰਾਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਬਠਿੰਡਾ, 3 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਪੁਲਿਸ ਵਲੋਂ ਪਿੰਡਾਂ ਵਿਚ ਲੱਗੇ ਮੋਬਾਈਲ ਟਾਵਰਾਂ ਤੋਂ ਸਮਾਨ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਜਿੰਨ੍ਹਾਂ ਕੋਲੋਂ 7 ਟਾਵਰ ਪਲੇਟਾਂ/ਕਾਰਡ, ਇਕ ਸਵਿਫ਼ਟ ਕਾਰ ਅਤੇ ਵਾਰਦਾਤ 'ਚ ਵਰਤੀ ਕਟਰ ਮਸ਼ੀਨ ਬਰਾਮਦ ਕਰਦੇ ਹੋਏ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਮੋੜ 'ਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਐੱਸ.ਪੀ ਇੰਨਵੈਸਟੀਗੇਸ਼ਨ ਜਸਮੀਤ ਸਿੰਘ ਸਾਹੀਵਾਲ ਨੇ ਦੱਸਿਆ ਕਿ ਬਠਿੰਡਾ ਜ਼ਿਲੇ੍ਹ ਅਧੀਨ ਪੈਂਦੇ ਪਿੰਡ ਰਾਮਾ, ਮੋੜ ਅਤੇ ਤਲਵੰਡੀ ਸਾਬੋ ਦੇ ਨੇੜਲੇ ਪਿੰਡਾਂ ਵਿਚ ਲੱਗੇ ਮੋਬਾਈਲ ਟਾਵਰਾਂ ਤੋਂ ਕੁਝ ਦਿਨ ਪਹਿਲਾ ਮੋਬਾਈਲ ਟਾਵਰਾਂ ਤੋਂ ਪਲੇਟਾਂ ਦੇ ਕਾਰਡ ਚੋਰੀ ਹੋਏ ਸਨ | ਚੋਰੀ ਦੀਆਂ ਘਟਨਾਵਾਂ ਸੰਬੰਧੀ ਵੱਖ-ਵੱਖ ਥਾਣਿਆਂ 'ਚ ਅਣਪਛਾਤਿਆਂ ਖ਼ਿਲਾਫ਼ ਮੁਕੱਦਮੇ ਵੀ ਦਰਜ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਵਲੋਂ ਟੀਮਾਂ ਬਣਾਈਆਂ ਗਈਆਂ ਸਨ, ਇਸ ਟੀਮ ਵਿਚ ਥਾਣਾ ਮੌੜ ਅਤੇ ਸੀਆਈਏ ਸਟਾਫ਼-1 ਦੇ ਇੰਚਾਰਜ ਕੁਲਦੀਪ ਸਿੰਘ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਵਾਰਦਾਤ ਨੂੰ ਸੁਲਝਾਉਂਦੇ ਹੋਏ ਰਾਮ ਨਗਰ ਚੌਂਕ ਤੋਂ ਬਚਿੱਤਰ ਸਿੰਘ ਵਾਸੀ ਪਿੰਡ ਮਾਨਸਾ ਕਲਾ, ਜ਼ਿਲ੍ਹਾ ਬਠਿੰਡਾ, ਗੁਰਪਰਬ ਸਿੰਘ ਵਾਸੀ ਨੇੜੇ ਕਾਲਜ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ, ਬਲਕਾਰ ਸਿੰਘ ਵਾਸੀ ਪਿੰਡ ਲੇਲੇਵਾਲਾ, ਜ਼ਿਲ੍ਹਾ ਬਠਿੰਡਾ ਅਤੇ ਮੋਹੀਨ ਮਲਿਕ ਵਾਸੀ ਸ਼ਾਮ ਨਗਰ, ਮੇਰਠ ਉੱਤਰ ਪ੍ਰਦੇਸ਼ ਹਾਲ ਰਮਨ ਸਿਨੇਮਾ ਨੂੰ ਗਿ੍ਫ਼ਤਾਰ ਕਰਦੇ ਹੋਏ ਇੰਨ੍ਹਾਂ ਦੇ ਕਬਜ਼ੇ ਵਿਚੋਂ ਇਕ ਸਵਿਫ਼ਟ ਕਾਰ, ਚੋਰੀ ਕੀਤੇ 7 ਟਾਵਰ ਪਲੇਟਾਂ/ਕਾਰਡ ਅਤੇ ਕਟਰ ਮਸ਼ੀਨ ਬਰਾਮਦ ਕੀਤੀ ਗਈ ਹੈ | ਜਸਮੀਤ ਸਿੰਘ ਸਾਹੀਵਾਲ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਉਹ ਕਰੀਬ 17-18 ਜਗ੍ਹਾ ਹੋਰ ਟਾਵਰਾਂ ਤੋਂ ਸਮਾਨ ਚੋਰੀ ਕਰ ਚੁੱਕੇ ਹਨ | ਉਕਤ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ (ਧਨੇਰ) ਵਲੋਂ ਇਕੱਤਰਤਾ ਦੌਰਾਨ ਭਖਦੇ ਕਿਸਾਨੀ ਮੁੱਦਿਆਂ 'ਤੇ ਵਿਚਾਰਾਂ ਅਗਲੀ ਖ਼ਬਰ ਝੋਨੇ ਦੇ ਘੱਟ ਝਾੜ ਨੇ ਕਿਸਾਨਾਂ ਦੇ ਨਾਲ-ਨਾਲ ਸ਼ੈਲਰ ਮਾਲਕਾਂ, ਆੜ੍ਹਤੀਆਂ ਤੇ ਮੰਡੀ ਬੋਰਡ ਲਈ ਖੜ੍ਹਾ ਕੀਤਾ ਆਰਥਿਕ ਸੰਕਟ
Ad Position 24