ਬਠਿੰਡਾ, 3 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਮੁੜ ਪ੍ਰਧਾਨ ਚੁਣੇ ਜਾਣ ਦਾ ਸ਼ੋ੍ਰਮਣੀ ਅਕਾਲੀ ਦਲ, ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਆਗੂਆਂ ਤੇ ਸਮੁੱਚੀ ਲੀਡਰਸ਼ਿਪ ਨੇ ਭਰਵਾਂ ਸਵਾਗਤ ਕੀਤਾ ਹੈ | ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਬਠਿੰਡਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਹਲਕਾ ਰਾਮਪੁਰਾ ਦੇ ਇੰਚਾਰਜ ਹਰਿੰਦਰ ਸਿੰਘ ਹਿੰਦਾ ਮਹਿਰਾਜ ਅਤੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਆਦਿ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਨ 'ਤੇ ਮੁਬਾਰਕਵਾਦ ਦਿੱਤੀ ਹੈ ਅਤੇ ਕਿਹਾ ਕਿ ਪੰਥ ਹਮੇਸ਼ਾ ਹੀ ਆਪਣੀ ਜਥੇਬੰਦੀ ਸ਼ੋ੍ਰਮਣੀ ਅਕਾਲੀ ਦਲ ਨੂੰ ਅਥਾਹ ਮਾਣ ਅਤੇ ਸਤਿਕਾਰ ਬਖ਼ਸ਼ਦਾ ਰਿਹਾ ਤੇ ਅੱਜ ਸ਼ੋ੍ਰਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ (ਬਾ) ਦੇ ਉਮੀਦਵਾਰ ਐਡਵੋਕੇਟ ਧਾਮੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾ ਕੇ ਸਾਬਤ ਕਰ ਦਿੱਤਾ ਕਿ ਸ਼ੋ੍ਰਮਣੀ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਹੀ ਸਿੱਖਾਂ ਦੀਆਂ ਸਰਵ ਉਚ ਸੰਸਥਾਵਾਂ ਹਨ ਅਤੇ ਗਲਤ ਹੱਥਾਂ ਵਿਚ ਖੇਡਣ ਵਾਲੇ ਲੋਕ ਕਦੇ ਵੀ ਕਾਮਯਾਬ ਨਹੀਂ ਹੋਣਗੇ | ਅਕਾਲੀ ਆਗੂਆਂ ਨੇ ਕਿਹਾ ਕਿ ਸਿੱਖ ਧਾਰਮਿਕ ਸਥਾਨਾਂ ਦੀ ਸਾਂਭ-ਸੰਭਾਲ ਅਤੇ ਸਿੱਖਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਥਾਪਿਤ ਕੀਤੀ ਗਈ ਸ਼ੋ੍ਰਮਣੀ ਕਮੇਟੀ ਦਾ ਇਤਿਹਾਸ ਬਹੁਤ ਸ਼ਾਨਮੱਤਾ ਹੈ ਅਤੇ ਐਡਵੋਕੇਟ ਧਾਮੀ ਨੂੰ ਪੰਜਵੀਂ ਵਾਰ ਪੰਥ ਦੇ ਅਹਿਮ ਅਹੁਦੇ 'ਤੇ ਸੇਵਾਵਾਂ ਨਿਭਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਅਸੀਂ ਪ੍ਰਧਾਨ ਸਮੇਤ ਚੁਣੇ ਗਏ ਸਮੂਹ ਅਹੁਦੇਦਾਰਾਂ ਤੋਂ ਉਮੀਦ ਕਰਦੇ ਹਾਂ ਕਿ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਸ਼ੋ੍ਰਮਣੀ ਕਮੇਟੀ ਧਾਰਮਿਕ ਅਸਥਾਨਾਂ ਦੀ ਸੇਵਾ ਸੰਭਾਲ ਦੇ ਨਾਲ-ਨਾਲ ਪੰਥ ਦੀ ਚੜ੍ਹਦੀ ਕਲਾ, ਸਿੱਖੀ ਪ੍ਰਚਾਰ-ਪ੍ਰਸਾਰ ਕਰਨ, ਪੰਥਕ ਮਸਲਿਆਂ ਨੂੰ ਹੱਲ ਕਰਨ ਅਤੇ ਦੁਨੀਆਂ ਭਰ 'ਚ ਖ਼ਾਲਸਾਈ ਨਿਸ਼ਾਨ ਸਾਹਿਬਾਂ ਦੀ ਸ਼ਾਨ ਨੂੰ ਹੋਰ ਬੁਲੰਦ ਕਰਨ ਵਿਚ ਮੋਹਰੀ ਭੂਮਿਕਾ ਨਿਭਾਏਗੀ | ਪਾਰਟੀ ਦੇ ਬੁਲਾਰਾ ਚਮਕੌਰ ਸਿੰਘ ਮਾਨ, ਨਿਰਮਲ ਸਿੰਘ ਸੰਧੂ ਮੈਂਬਰ ਪੀਏਸੀ, ਦਲਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਸੁਖਦੇਵ ਸਿੰਘ ਗੁਰਥੜੀ, ਮਨਮੋਹਨ ਕੁਕੂ, ਦਰਸ਼ਨ ਸਿੰਘ ਰੋਮਾਣਾ, ਬੰਤ ਸਿੰਘ ਐਮ. ਸੀ, ਰਾਜਿੰਦਰ ਰਾਜੂ ਪਰਿੰਦਾ, ਇਕਬਾਲ ਸਿੰਘ ਮਿੱਠੜੀ, ਗੁਰਸੇਵਕ ਸਿੰਘ ਮਾਨ, ਹਰਵਿੰਦਰ ਸ਼ਰਮਾ ਗੰਜੂ, ਬੀਬੀ ਜੋਗਿੰਦਰ ਕੌਰ, ਡਾ. ਓਮ ਪ੍ਰਕਾਸ਼ ਸ਼ਰਮਾ ਜ਼ਿਲ੍ਹਾ ਪ੍ਰੈੱਸ ਸਕੱਤਰ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਸਰਤ ਮਿੱਡੂਖੇੜਾ, ਕੌਮੀ ਮੀਤ ਪ੍ਰਧਾਨ ਮਨਿੰਦਰ ਸਿੰਘ ਸੋਢੀ, ਸਰਕਲ ਜਥੇਦਾਰ ਗੁਰਲਾਭ ਸਿੰਘ ਢੇਂਲਵਾਂ, ਗੁਰਭੇਜ ਸਿੰਘ ਭੇਜੀ ਨਥਾਣਾ, ਸਵਰਨ ਸਿੰਘ ਆਕਲੀਆ, ਜਥੇਦਾਰ ਹਰਤੇਜ ਸਿੰਘ ਢਿੱਲੋਂ, ਬਲਜਿੰਦਰ ਸਿੰਘ ਢਿੱਲੋਂ, ਗੁਰਦੀਪ ਸਿੰਘ ਕੋਟਸ਼ਮੀਰ, ਨਿਰਮਲ ਸਿੰਘ ਨਿੰਮਾ ਕੋਟਸ਼ਮੀਰ, ਸੁਖਬੀਰ ਸਿੰਘ ਜੱਸੀ ਪੌ ਵਾਲੀ, ਸੰਦੀਪ ਸਿੰਘ ਬਾਠ ਗਿੱਲ ਕਲਾਂ, ਗੁਰਤੇਜ ਸਿੰਘ ਫੂਸ ਮੰਡੀ, ਸੁਖਚੈਨ ਸਿੰਘ ਸਿੱਧੂ ਸਾਬਕਾ ਪ੍ਰਧਾਨ ਮੌੜ, ਯਾਦਵਿੰਦਰ ਜੈਮੀ, ਕਾਕਾ ਬੁਰਜ, ਗਰਦੌਰ ਸਿੰਘ ਸੰਧੂ, ਚਰਨਜੀਤ ਸਿੰਘ ਚੰਨੀ ਢੇਂਲਵਾਂ, ਕੁਲਵਿੰਦਰ ਸਿੰਘ ਸੇਮਾ ਆਦਿ ਨੇ ਹਰਜਿੰਦਰ ਸਿੰਘ ਧਾਮੀ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ |