ਬਠਿੰਡਾ, 3 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨੌਜਵਾਨਾਂ ਅਤੇ ਹੋਰ ਵਰਗਾਂ ਦੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਰੁਝਾਨ ਜਾਰੀ ਹੈ¢ ਲੰਘੇ ਦਿਨੀਂ ਸ਼ਹਿਰ ਦੇ ਕੁਝ ਪ੍ਰਮੁੱਖ ਸਮਾਜਿਕ ਪਰਿਵਾਰਾਂ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਅੱਧਾ ਦਰਜਨ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ¢ ਇਸ ਨਾਲ ਪਾਰਟੀ ਅਤੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੂੰ ਹੋਰ ਮਜ਼ਬੂਤੀ ਮਿਲੀ ਹੈ¢ ਬਬਲੀ ਢਿੱਲੋਂ ਨੇ ਇਨ੍ਹਾਂ ਨੌਜਵਾਨਾਂ ਨੂੰ ਸਿਰੋਪਾਉ ਪਾ ਕੇ ਸਵਾਗਤ ਕਰਦਿਆਂ ਪਾਰਟੀ 'ਚ ਸ਼ਾਮਿਲ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ 'ਚ ਪੂਰਾ ਮਾਨ-ਸਤਿਕਾਰ ਦਿੱਤਾ ਜਾਵੇਗਾ¢ਬਬਲੀ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਵਿਚ ਅਰਮਾਨ ਸਿੰਘ, ਉਦੈ ਪ੍ਰਤਾਪ ਸਿੰਘ, ਯੁਵਰਾਜ ਸਿੰਘ, ਯੁਵਰਾਜਵੀਰ ਸਿੰਘ, ਹਰਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਕਈ ਸਾਥੀ ਸ਼ਾਮਲ ਹਨ¢ ਇਹ ਸਾਰੇ ਨੌਜਵਾਨ ਸਰਗਰਮ ਅਕਾਲੀ ਆਗੂ ਗੈਰੀ ਸਿੱਧੂ, ਜੈਨੂਰ ਸਿੱਧੂ ਅਤੇ ਰਾਜਦੀਪ ਸਿੰਘ ਤੋਂ ਪ੍ਰੇਰਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ¢ ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ ਕਿਉਂਕਿ ਅਕਾਲੀ ਦਲ ਹੀ ਪੰਜਾਬ ਦੀ ਇਕੋ ਇਕ ਪਾਰਟੀ ਹੈ, ਜੋ ਸੂਬੇ ਦਾ ਵਿਕਾਸ ਕਰ ਸਕਦੀ ਹੈ ਅਤੇ ਨੌਜਵਾਨਾਂ ਦਾ ਭਲਾ ਕਰ ਸਕਦੀ ਹੈ¢ ਬਬਲੀ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਭਰ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਨੌਜਵਾਨ ਸ਼ਾਮਿਲ ਹਨ¢ ਸੁਖਬੀਰ ਸਿੰਘ ਬਾਦਲ ਸਿਰਫ਼ ਇਕ ਭਾਈਚਾਰੇ ਦੇ ਹਿੱਤਾਂ ਬਾਰੇ ਹੀ ਨਹੀਂ ਸਗੋਂ ਸਾਰੇ ਭਾਈਚਾਰਿਆਂ ਦੇ ਹਿੱਤਾਂ ਬਾਰੇ ਸੋਚਦੇ ਹਨ¢ ਉਹ ਚਾਹੁੰਦੇ ਹਨ ਕਿ ਸੂਬੇ ਦਾ ਹਰ ਭਾਈਚਾਰਾ ਤਰੱਕੀ ਅਤੇ ਖ਼ੁਸ਼ਹਾਲੀ ਕਰੇ¢ ਇਸ ਦੂਰ-ਦਰਸ਼ੀ ਸੋਚ ਸਦਕਾ ਅਕਾਲੀ ਦਲ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ¢ ਇਸ ਮੌਕੇ ਮਨਿੰਦਰ ਸਿੰਘ ਸੋਢੀ, ਗੁਰਵੇਸ਼ ਬਰਾੜ, ਭਾਰਤਇੰਦਰ ਸਿੰਘ, ਏਕਮਤੇਗਬੀਰ, ਬਲਵਿੰਦਰ ਬੱਲੀ ਅਤੇ ਹੋਰ ਨੌਜਵਾਨ ਮੌਜੂਦ ਸਨ¢