08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-11-2025

ਤਲਵੰਡੀ ਸਾਬੋ, 4 ਨਵੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕÏਮ ਦੇ ਚÏਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਜਿਸ ਦÏਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨÏਲਾ ਸਮੇਤ ਇਲਾਕੇ ਦੀ ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ¢ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਵੱਲੋਂ ਕੀਤੀ ਗਈ¢ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਜਥੇਦਾਰ ਭਾਈ ਟੇਕ ਸਿੰਘ ਧਨÏਲਾ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਤੇ ਹੋਰ ਮੁਹਤਬਰਾਂ ਨੂੰ ਸਿਰੋਪੇ ਭੇਟ ਕੀਤੇ ਗਏ¢ ਨਗਰ ਕੀਰਤਨ ਦੇ ਅੱਗੇ ਜਿੱਥੇ ਮਾਤਾ ਸਾਹਿਬ ਕੌਰ ਗਰਲਜ਼ ਦੀਆਂ ਵਿਦਿਆਰਥਣਾਂ ਵਲੋਂ ਗੱਤਕੇ ਦੇ ਜੰਗਜੂ ਜÏਹਰ ਦਿਖਾਏ ਗਏ ਉੱਥੇ ਹੀ ਯੂਨੀਵਰਸਲ ਸੀਨੀਅਰ ਸਕੈਂਡਰੀ ਸਕੂਲ ਤਲਵੰਡੀ ਸਾਬੋ ਦਾ ਬੈਂਡ ਨਗਰ ਕੀਰਤਨ ਦੀ ਰÏਣਕ ਨੂੰ ਹੋਰ ਵਧਾ ਰਿਹਾ ਸੀ¢ ਨਗਰ ਕੀਰਤਨ ਦÏਰਾਨ ਸੰਗਤਾਂ ਗੁਰੂ ਜਸ ਗਾਇਨ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੀਆਂ ਸਨ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨÏਲਾ ਨੇ ਜਿੱਥੇ ਸਮੂਹ ਸਿੱਖ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਉੱਥੇ ਹੀ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਸਲ ਜ਼ਿੰਦਗੀ 'ਚ ਅਪਣਾਉਣ ਲਈ ਪ੍ਰੇਰਿਤ ਕੀਤਾ¢ ਤਖ਼ਤ ਸਾਹਿਬ ਤੋਂ ਰਵਾਨਗੀ ਉਪਰੰਤ ਨਗਰ ਕੀਰਤਨ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਲੰਗਰ ਲਗਾਏ ਗਏ¢ਨਗਰ ਕੀਰਤਨ ਦੌਰਾਨ ਤਲਵੰਡੀ ਸਾਬੋ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਵੀ ਸ਼ਾਮਿਲ ਹੋਏ¢ ਵੱਖ -ਵੱਖ ਪੜਾਵਾਂ 'ਚੋਂ ਦੀ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਤਖ਼ਤ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ¢ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਮੈਂਬਰ ਤੇ ਮੁੱਖ ਬੁਲਾਰੇ ਗੁਰਪ੍ਰੀਤ ਸਿੰਘ ਝੱਬਰ, ਜਗਸੀਰ ਸਿੰਘ ਮਾਂਗੇਆਣਾ, ਬੂਟਾ ਸਿੰਘ ਗੁੜਥੜੀ, ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਚਰਨ ਸਿੰਘ ਜੀਂਦਾ ਮੀਤ ਮੈਨੇਜਰ, ਭੁਪਿੰਦਰ ਸਿੰਘ ਲਹਿਰੀ, ਜਗਦੀਪ ਸਿੰਘ ਗੋਗੀ ਸਾਬਕਾ ਸਰਪੰਚ, ਤੇਜਾ ਮਲਕਾਣਾ, ਜਸਵਿੰਦਰ ਸਿੰਘ ਸਿੱਧੂ, ਠਾਣਾ ਸਿੰਘ ਚੱਠਾ, ਅਵਤਾਰ ਸਿੰਘ ਚੋਪੜਾ ਸਾਬਕਾ ਉਪ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਸਾਬੋ, ਹਰਜੀਤ ਸਿੰਘ ਸਰਾਂ ਯੂਥ ਆਗੂ 'ਆਪ', ਕਾਂਗਰਸੀ ਆਗੂ ਜਗਤਾਰ ਸਿੰਘ ਨੰਗਲਾ, ਅਮਰੀਕ ਸਿੰਘ ਡਸਕਾ, ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ¢
ਮਹਿਰਾਜ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਮਹਿਰਾਜ, (ਸੁਖਪਾਲ ਮਹਿਰਾਜ)-ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇੱਥੋਂ ਦੇ ਗੁਰਦੁਆਰਾ ਬਾਬਾ ਰਾਮਸਰਾ ਸਾਹਿਬ ਮੋੜੀਗੱਡ ਅਸਥਾਨ ਦੇ ਮੁੱਖ ਸੇਵਾਦਾਰ ਸਾਧ ਬਾਬਾ ਪ੍ਰੀਤਮ ਸਿੰਘ ਤੇ ਹੈੱਡ ਗ੍ਰੰਥੀ ਭਾਈ ਭੋਲਾ ਸਿੰਘ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਭਾਈ ਭੋਲਾ ਸਿੰਘ ਵਲੋਂ ਕੀਤੀ ਅਰਦਾਸ ਮਗਰੋਂ ਨਗਰ ਕੀਰਤਨ ਸ਼ੁਰੂ ਹੋਇਆ | ਇਹ ਨਗਰ ਕੀਰਤਨ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਬੇਨਤੀ ਉਪਰੰਤ ਸਮਾਪਤ ਹੋਇਆ | ਸੰਗਤ ਵਲੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਸਾਰੇ ਰਸਤੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਪੜਾਅ ਦਰ ਪੜਾਅ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ | ਇਸ ਨਗਰ ਕੀਰਤਨ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਗਤਕਾ ਪਾਰਟੀ ਮਹਿਰਾਜ ਨੇ ਆਪਣੀ ਕਲਾ ਦੇ ਜੌਹਰ ਦਿਖਾਏ | ਨਗਰ ਕੀਰਤਨ ਦੇ ਅੱਗੇ-ਅੱਗੇ ਉਕਤ ਗੁਰੂਘਰ ਦੀ ਸਤਿਕਾਰ ਕਮੇਟੀ ਵਲੋਂ ਝਾੜੂ ਦੀ ਸੇਵਾ ਨਿਭਾਈ ਜਾ ਰਹੀ ਸੀ | ਢਾਡੀ ਜਥੇ ਵਲੋਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਭੋਲਾ ਸਿੰਘ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਰਾਮਾਂ ਮੰਡੀ, (ਤਰਸੇਮ ਸਿੰਗਲਾ)-ਸਥਾਨਕ ਸਟਾਰ ਪਲੱਸ ਕਾਨਵੈਂਟ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਨਮ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਦੌਰਾਨ ਸਕੂਲ ਦਾ ਪੂਰਾ ਮਾਹੌਲ ਗੁਰਬਾਣੀ ਦੇ ਸੁਰਾਂ ਨਾਲ ਗੂੰਜ ਉਠਿਆ | ਬੱਚਿਆਂ ਅਤੇ ਅਧਿਆਪਕਾਂ ਵਲੋਂ ਗੁਰੂ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਅਰਦਾਸ ਤੇ ਕੀਰਤਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਉਪਰੰਤ ਵਿਦਿਆਰਥੀਆਂ ਨੇ ਭਜਨ, ਸਾਖੀਆਂ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਉਪਦੇਸ਼ਾਂ ਨਾਲ ਸੰਬੰਧਿਤ ਭਾਸ਼ਨ ਪੇਸ਼ ਕੀਤੇ ਗਏ | ਛੋਟੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਨੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸੰਸਾਰ ਨੂੰ ਸੱਚ ਦਾ ਰਾਹ ਦਿਖਾਇਆ | ਉਨ੍ਹਾਂ ਨੇ ਲੋਕਾਂ ਨੂੰ ਦਸਾਂ ਨਹੁੰਆਂ ਦੀ ਕਮਾਈ ਕਰਨ ਅਤੇ ਵੰਡ ਕੇ ਛਕਣ ਦੀ ਸਿੱਖਿਆ ਦਿੱਤੀ | ਗੁਰੂ ਜੀ ਦੇ ਉਪਦੇਸ਼ ਅੱਜ ਵੀ ਮਨੁੱਖਤਾ ਲਈ ਰਾਹ ਦਸੇਰਾ ਹਨ | ਸਕੂਲ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਨੂੰ ਆਪਣੀ ਸੱਭਿਆਚਾਰਕ ਜੜ੍ਹਾਂ ਨਾਲ ਜੋੜਦੇ ਹਨ ਅਤੇ ਮਨੁੱਖਤਾ ਦਾ ਅਸਲ ਪਾਠ ਪੜ੍ਹਾਉਂਦੇ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਲਹਿਰੀ, ਪ੍ਰਧਾਨ ਤੇਲੂ ਰਾਮ ਲਹਿਰੀ, ਵਿੱਤ ਸਕੱਤਰ ਭੂਸ਼ਣ ਕੁਮਾਰ ਲਹਿਰੀ, ਸਕੂਲ ਪਿ੍ੰਸੀਪਲ ਮੈਡਮ ਮੋਨਿਕਾ ਧੀਮਾਨ ਅਤੇ ਅਧਿਆਪਕ ਸਟਾਫ਼ ਹਾਜ਼ਰ ਸਨ | ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿ੍ੰਸੀਪਲ ਮੈਡਮ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪਥਰਾਲਾ ਦੀ ਸੰਗਤ ਵਲੋਂ ਧਾਮੀ ਦੇ ਪ੍ਰਧਾਨ ਚੁਣੇ ਜਾਣ ਦਾ ਸਵਾਗਤ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਅੰਤਿ੍ਗ ਮੈਂਬਰ ਅਤੇ ਬੁਲਾਰੇ ਬਣਾਏ ਗੁਰਪ੍ਰੀਤ ਸਿੰਘ ਝੱਬਰ ਦਾ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਸਨਮਾ...
Ad Position 24