ਸੰਗਤ ਮੰਡੀ, 4 ਨਵੰਬਰ (ਸੁਖਤੇਜ ਧਾਲੀਵਾਲ): ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਕੈਂਚੀਆਂ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਬੜੇ ਹੀ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਗਿਆ | ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਅਧਿਆਪਕਾਂ ਅਤੇ ਬੱਚਿਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਬੜੀ ਸ਼ਰਧਾ ਨਾਲ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਬੱਚਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਸਕੂਲ ਦੇ ਡਾਇਰੈਕਟਰ ਮੈਡਮ ਵਰਿੰਦਰ ਕੌਰ ਨੇ ਬੱਚਿਆਂ ਨੂੰ ਆਪਣੇ ਸੰਖੇਪ ਭਾਸ਼ਣ ਰਾਹੀਂ ਗੁਰੂ ਜੀ ਦੇ ਜੀਵਨ ਬਾਰੇ ਦੱਸ ਕੇ ਉਨ੍ਹਾਂ ਦੀਆਂ ਦਿੱਤੀਆਂ ਸੰਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਪਾਤਸ਼ਾਹ ਜੀ ਨੇ ਦੁਨੀਆਂ ਦੇ ਭਲੇ ਲਈ ਅਨੇਕਾਂ ਰੂਹਾਨੀ ਪੈਦਲ ਯਾਤਰਾ ਕਰਕੇ ਲੋਕਾਂ ਨੂੰ ਵਹਿਮਾਂ ਭਰਮਾਂ ਅਤੇ ਜਾਤ-ਪਾਤ ਦੇ ਬੰਧਨ ਵਿਚੋਂ ਬਾਹਰ ਕੱਢਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਵਲੋਂ ਬੱਚਿਆਂ ਨੂੰ ਗੁਰਪੁਰਬ ਪ੍ਰਕਾਸ਼ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਜੀ ਦੇ ਜੀਵਨ ਬਾਰੇ ਦੱਸ ਕੇ ਆਪਣੀ ਸੰਸਕਿ੍ਤੀ ਅਤੇ ਅਮੀਰ ਸੱਭਿਆਚਾਰ ਨਾਲ ਜੁੜਨ ਦੀ ਅਪੀਲ ਕੀਤੀ |