09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਪਰਾਲੀ ਨਾ ਸਾੜਨ ਦਾ ਹੋਕਾ ਦਿੰਦੀ ਜਾਗਰੂਕਤਾ ਮੁਹਿੰਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 05-11-2025
ਤਲਵੰਡੀ ਸਾਬੋ, 4 ਨਵੰਬਰ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਵਲੋਂ ਐੱਨ.ਐੱਸ.ਐੱਸ. ਵਿਭਾਗ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਲੋਂ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਕੀਤੀ ਗਈ¢ ਇਸ ਮੌਕੇ ਡਾ. ਜਗਤਾਰ ਸਿੰਘ ਧੀਮਾਨ ਪਰੋ-ਵਾਈਸ ਚਾਂਸਲਰ, ਸਰਦੂਲ ਸਿੰਘ ਸਿੱਧੂ ਨਿਰਦੇਸ਼ਕ ਵਿਦਿਆਰਥੀ ਭਲਾਈ, ਡਾ. ਲੋਕੇਂਦਰ ਕਸ਼ਅਪ ਡੀਨ, ਨਰਿੰਦਰ ਕੌਰ ਐੱਨ.ਐੱਸ.ਐੱਸ. ਕੁਆਰਡੀਨੇਟਰ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਕਾਰੀ ਅਤੇ ਫੈਕਲਟੀ ਮੈਂਬਰਾਂ ਨੇ ਸ਼ਿਰਕਤ ਕੀਤੀ¢ ਇਸ ਮੌਕੇ ਵਾਈਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਕਈ ਤਰ੍ਹਾਂ ਦੇ ਨੁਕਸਾਨ ਹੁੰਦੇ ਹਨ, ਜਿਵੇਂ ਧਰਤੀ ਦੇ ਪੋਸ਼ਕ ਤੱਤਾਂ ਦੀ ਘਾਟ, ਮਿੱਤਰ ਕੀੜਿਆਂ, ਸੂਖਮ ਜੀਵਾਂ ਦਾ ਸੜ ਜਾਣਾ ਅਤੇ ਮਨੁੱਖੀ ਸਿਹਤ 'ਤੇ ਕਈ ਮਾੜੇ ਪ੍ਰਭਾਵ ਪੈਂਦੇ ਹਨ¢ ਉਨ੍ਹਾਂ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਦਾ ਸੰਦੇਸ਼ ਹਰ ਕਿਸਾਨ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਦੱਸਿਆ ਕਿ 'ਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਆਪਣੇ ਵਲੰਟੀਅਰਾਂ ਰਾਹੀਂ ਗੋਦ ਲਏ 20 ਪਿੰਡਾਂ ਵਿੱਚ ਰੈਲੀਆਂ, ਸੈਮੀਨਾਰਾਂ ਅਤੇ ਪਰਚੇ ਵੰਡ ਕੇ ਪਰਾਲੀ ਨਾ ਸਾੜਨ ਦਾ ਸੰਦੇਸ਼ ਸਾਂਝਾ ਕੀਤਾ ਜਾਵੇਗਾ¢ ਡਾ. ਧੀਮਾਨ ਪਰੋ-ਵਾਈਸ ਚਾਂਸਲਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਕਿਹਾ ਕਿ ਪਰਾਲੀ ਨੂੰ ਗੱਤਾ ਬਣਾਉਣ, ਸਰਦੀਆਂ ਵਿਚ ਪਸ਼ੂਆਂ ਹੇਠਲੀ ਥਾਂ ਨੂੰ ਗਰਮ ਰੱਖਣ, ਅਤੇ ਹੋਰ ਵਸਤਾਂ ਵਿਚ ਮਿਲਾ ਕੇ ਪਸ਼ੂਆਂ ਦੇ ਚਾਰੇ ਦੇ ਤÏਰ 'ਤੇ ਵਰਤਿਆ ਜਾ ਸਕਦਾ ਹੈ¢ ਨਿਰਦੇਸ਼ਕ ਵਿਦਿਆਰਥੀ ਭਲਾਈ ਸਿੱਧੂ ਨੇ ਦੱਸਿਆ ਕਿ ਰੈਲੀ ਵਿਚ 'ਵਰਸਿਟੀ ਦੀਆਂ 13 ਫੈਕਲਟੀਆਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ 6 ਕਿੱਲੋਮੀਟਰ ਤੋਂ ਵੱਧ ਸਫ਼ਰ ਤੈਅ ਕਰਕੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਨਥਾਣਾ ਵਿਖੇ ਪਹਿਲੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਕਲੇਅ ਇੰਡੀਆ ਸਕੂਲ 'ਚ ਗੁਰਪੁਰਬ ਸ਼ਰਧਾ ਨਾਲ ਮਨਾਇਆ <br/>
Ad Position 24