09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਦਸਮੇਸ਼ ਸਕੂਲ ਨਥਾਣਾ ਵਿਖੇ ਪਹਿਲੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-11-2025
ਨਥਾਣਾ, 4 ਨਵੰਬਰ (ਗੁਰਦਰਸ਼ਨ ਲੁੱਧੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਦੌਰਾਨ ਸਕੂਲੀ ਬੱਚਿਆਂ ਵਲੋਂ ਧਾਰਮਿਕ ਸਭਾ ਰਚਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਰਚੀ ਗੁਰਬਾਣੀ ਦਾ ਪਾਠ ਉਚਾਰਨ ਕੀਤਾ ਗਿਆ | ਸਕੂਲੀ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਦੇ ਪ੍ਰਬੰਧਕ ਬੁਲਾਰਿਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਸਾਰ ਵਿਚ ਆਗਮਨ ਤੋਂ ਪਹਿਲਾਂ ਦੇ ਸਮਾਜ ਬਾਰੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜ ਵਿਚ ਮਨੁੱਖਤਾ ਦੀ ਰਾਖੀ ਲਈ ਕੀਤੇ ਪਰਉਪਕਾਰਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਦੀਪਕਮਲ ਬਰਾੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਜੋ ਸੱਚ ਦਾ ਰਾਹ, ਨਾਮ-ਬਾਣੀ ਦਾ ਪ੍ਰਵਾਹ ਚਲਾਉਣ, ਪ੍ਰਮਾਤਮਾ ਦੀ ਬੰਦਗੀ ਅਤੇ ਕਿਰਤ ਕਰਨ ਦਾ ਸੁਨੇਹਾ ਦੇ ਕੇ ਮਨੁੱਖਤਾ ਨੂੰ ਮਾਰਗ-ਸੇਧ ਦਿੱਤੀ ਗਈ ਹੈ, ਬਾਰੇ ਅੱਜ ਦੀ ਪੀੜ੍ਹੀ ਨੂੰ ਅਮਲ ਕਰਨਾ ਚਾਹੀਦਾ ਹੈ | ਪ੍ਰੋਗਰਾਮ ਦੀ ਸਮਾਪਤੀ ਮੌਕੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਯੁਵਕ ਮੇਲੇ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਪਰਾਲੀ ਨਾ ਸਾੜਨ ਦਾ ਹੋਕਾ ਦਿੰਦੀ ਜਾਗਰੂਕਤਾ ਮੁਹਿੰਮ ਸ਼ੁਰੂ <br/>
Ad Position 24