09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-11-2025
ਰਾਮਪੁਰਾ ਫੂਲ, 4 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਸਿੱਖ ਧਰਮ ਦੇ ਸੰਸਥਾਪਕ ਅਤੇ ਮਹਾਨ ਆਤਮਕ ਅਤੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਪਿੱਥੋ ਵਿਖੇ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਸਮਾਗਮ ਦਾ ਉਦੇਸ਼ ਗੁਰੂ ਜੀ ਦੇ ਪਿਆਰ, ਸਮਾਨਤਾ, ਸੇਵਾ ਅਤੇ ਸਚਾਈ ਦੇ ਸੁਨੇਹੇ ਨੂੰ ਪ੍ਰਚਾਰਿਤ ਕਰਨਾ ਸੀ¢ ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ¢ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਰਸਭਰੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਆਨੰਦਿਤ ਕੀਤਾ¢ ਵਿਦਿਆਰਥੀਆਂ ਦੇ ਇਕ ਸਮੂਹ ਨੇ ਭਾਵਪੂਰਨ ਕੀਰਤਨ 'ਸਤਿਗੁਰ ਨਾਨਕ ਪਰਗਟਿਆ' ਗਾ ਕੇ ਸਮਾਗਮ ਦੇ ਮਾਹÏਲ ਨੂੰ ਰੂਹਾਨੀਤਾ ਨਾਲ ਭਰ ਦਿੱਤਾ¢ ਇਸ ਮÏਕੇ 'ਤੇ ਸਕੂਲ ਵਲੋਂ ਕੁਇਜ਼ ਮੁਕਾਬਲਾ ਅਤੇ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਆਪਣੀ ਗਿਆਨ ਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ¢ ਸਕੂਲ ਦੀ ਪਿ੍ੰਸੀਪਲ ਪਰਵਿੰਦਰ ਕੌਰ ਨੇ ਕਿਹਾ ਕਿ 'ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਸਾਨੂੰ ਸੱਚ, ਨਿਮਰਤਾ ਅਤੇ ਭਾਈਚਾਰੇ ਦੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕਰਦੀ ਹੈ¢ ਸਕੂਲ ਦੀ ਚੇਅਰਮੈਨ ਪਰਮਜੀਤ ਕÏਰ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ 'ਅਜਿਹੇ ਸਮਾਗਮ ਸਿੱਖ ਧਰਮ ਦੀਆਂ ਪਵਿੱਤਰ ਪਰੰਪਰਾਵਾਂ ਨੂੰ ਜੀਵੰਤ ਰੱਖਦੇ ਹਨ ਅਤੇ ਬੱਚਿਆਂ ਵਿੱਚ ਸੇਵਾ ਤੇ ਏਕਤਾ ਦੀ ਭਾਵਨਾ ਪੈਦਾ ਕਰਦੇ ਹਨ¢ 'ਗੁਰੂ ਜੀ ਦੀ ਬਖ਼ਸ਼ੀ ਹੋਈ ਖ਼ੁਸ਼ੀ ਨਾਲ ਸਕੂਲ ਪਰਿਵਾਰ ਨੇ ਏਕਤਾ, ਪਿਆਰ ਅਤੇ ਭਗਤੀ ਦੇ ਮਾਹÏਲ ਵਿੱਚ ਪ੍ਰਕਾਸ਼ ਪੁਰਬ ਮਨਾਇਆ¢

Ad Position 22
No active advertisement
ਪਿਛਲੀ ਖ਼ਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ <br/> ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ <br/>
Ad Position 24