09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 05-11-2025
ਰਾਮਾਂ ਮੰਡੀ, 4 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ ਅਤੇ ਇਸ ਨਗਰ ਕੀਰਤਨ ਦਾ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਨਗਰ ਕੀਰਤਨ ਦੇ ਅੱਗੇ ਗੱਤਕਾ ਪਾਰਟੀ ਦੇ ਨੌਜਵਾਨਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ | ਇਸ ਨਗਰ ਕੀਰਤਨ ਦੌਰਾਨ ਨਾਲ ਚੱਲ ਰਹੀਆਂ ਸੰਗਤਾਂ ਦੀ ਲਈ ਥਾਂ-ਥਾਂ 'ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਸ਼ਰਧਾਲੂਆਂ ਵਲੋਂ ਲਗਾਏ ਗਏ | ਨਗਰ ਕੀਰਤਨ ਦੌਰਾਨ ਰਾਗੀ ਜੱਥੇ ਦੁਆਰਾ ਗੁਰਬਾਣੀ ਕੀਰਤਨ ਤੋਂ ਇਲਾਵਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈ ਦਿੱਤੀ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਖੂਹ ਵਾਲਾ ਚੌਂਕ, ਗਾਂਧੀ ਚੌਂਕ ਅਤੇ ਰੇਲਵੇ ਚੌਂਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਅਜੀਤ ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਕਿਹਾ ਕਿ ਅੱਜ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਰਾਗੀ ਜੱਥਿਆਂ ਦੁਆਰਾ ਕਥਾ ਕੀਰਤਨ ਤੋਂ ਇਲਾਵਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਗੁਰੂ ਘਰ ਵਿਖੇ ਪਹੁੰਚ ਕੇ ਆਪਣਾ ਜੀਵਨ ਸਫਲ ਕਰਨ | ਇਸ ਮੌਕੇ ਭਾਈ ਕਰਮਜੀਤ ਸਿੰਘ ਗ੍ਰੰਥੀ, ਇਵਨੀਤ ਸਿੰਘ ਮਿੰਕੂ ਅਸੀਜਾ, ਕੁਲਵਿੰਦਰ ਪਾਲ ਸਿੰਘ ਕੇਪੀ ਅਸੀਜਾ, ਮਿਲਨ ਮੱਕੜ, ਗੁਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਅਸੀਜਾ, ਹਰਨੇਕ ਸਿੰਘ ਮੱਕੜ, ਬਲਵੀਰ ਸਿੰਘ ਮੱਕੜ, ਭਰਪੂਰ ਸਿੰਘ ਸਿੱਧੂ, ਬਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਸਿੱਧੂ, ਰਵਿੰਦਰ ਸਿੰਘ ਟੀਟੂ ਭੁੱਲਰ, ਧਰਮ ਸਿੰਘ ਪੁਨਿਆਣੀ, ਭੁਪਿੰਦਰ ਸਿੰਘ ਮੱਕੜ, ਅਮਰੀਕ ਸਿੰਘ ਘੁਲਿਆਣੀ, ਸੋਮਾ ਸਿੰਘ ਟੇਲਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>
Ad Position 24