22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਤਖ਼ਤ ਸਾਹਿਬ ਵਿਖੇ ਆਰੰਭ <br/>

Ad Position 21
No active advertisement
ਅਜੀਤ ਡੈਸਕ 22-11-2025
ਤਲਵੰਡੀ ਸਾਬੋ, 21 ਨਵੰਬਰ (ਰਣਜੀਤ ਸਿੰਘ ਰਾਜੂ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ,ਭਾਈ ਮਤੀ ਦਾਸ ਜੀ,ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲ੍ਹਾ ਸ਼ਹੀਦੀ ਸ਼ਤਾਬਦੀ ਮੌਕੇ ਜਿੱਥੇ ਸਮੁੱਚੇ ਸਿੱਖ ਜਗਤ ਅੰਦਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਉਥੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਅੱਜ ਆਰੰਭਤਾ ਹੋ ਗਈ ਅਤੇ ਪਹਿਲੇ ਦਿਨ ਗੁਰਮਤਿ ਸਮਾਗਮਾਂ ਤੋਂ ਇਲਾਵਾ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ 'ਚ ਵੱਡੀ ਗਿਣਤੀ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਛਕੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਬ ਦਫਤਰ ਇੰਚਾਰਜ ਭਾਈ ਭੋਲਾ ਸਿੰਘ ਹੀਰੇਵਾਲਾ ਵਲੋਂ ਜਾਰੀ ਪ੍ਰੈਸ ਬਿਆਨ ਮੁਤਾਬਿਕ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਕੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੇ ਪਹਿਲੇ ਦਿਨ ਅੱਜ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਗਾਇਨ ਕੀਤਾ ਜਦੋਂ ਕਿ ਢਾਡੀ ਜਥਿਆਂ ਨੇ ਵੀਰ ਰਸ ਵਾਰਾਂ ਰਾਹੀ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਦੇ ਸਮੁੱਚੇ ਵਿਰਤਾਂਤ ਤੋਂ ਜਾਣੂੰ ਕਰਵਾਇਆ | ਗੁ: ਬਾਬਾ ਬੀਰ ਸਿੰਘ, ਬਾਬਾ ਧੀਰ ਸਿੰਘ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮਿ੍ਤ ਸੰਚਾਰ ਮੌਕੇ ਵੱਡੀ ਗਿਣਤੀ ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ | ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਗੁਰਮਤਿ ਸਮਾਗਮ ਚ ਆਈਆਂ ਸੰਗਤਾਂ ਨੂੰ ਜਿੱਥੇ ਜੀ ਆਇਆਂ ਕਿਹਾ ਉੱਥੇ ਅੰਮਿ੍ਤ ਛੱਕ ਕੇ ਗੁਰੂ ਦੇ ਲੜ ਲੱਗਣ ਵਾਲੇ ਪ੍ਰਾਣੀਆਂ ਨੂੰ ਵਧਾਈ ਦਿੰਦਿਆਂ ਹੋਰਨਾਂ ਸੰਗਤਾਂ ਨੂੰ ਵੀ ਬਾਣੀ ਅਤੇ ਬਾਣੇ ਦੇ ਧਾਰਣੀ ਬਨਣ ਦੀ ਅਪੀਲ ਕੀਤੀ | ਸਿੰਘ ਸਾਹਿਬ ਨੇ ਸੰਗਤਾਂ ਨੂੰ 22 ਅਤੇ 23 ਨਵੰਬਰ ਨੂੰ ਹੋਣ ਵਾਲੇ ਧਾਰਮਿਕ ਸਮਾਗਮਾਂ ਚ ਵੀ ਵਧ ਚੜ ਕੇ ਪੁੱਜਣ ਦੀ ਅਪੀਲ ਕੀਤੀ | ਧਰਮ ਪ੍ਰਚਾਰ ਉਪ ਦਫ਼ਤਰ ਇੰਚਾਰਜ ਮੁਤਾਬਿਕ ਆਰੰਭਤਾ ਸਮਾਗਮਾਂ ਮੌਕੇ ਜਥੇਦਾਰ ਮੋਹਨ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਸਬ ਆਫ਼ਿਸ ਸ਼੍ਰੋਮਣੀ ਕਮੇਟੀ ਇੰਚਾਰਜ ਮਨਿੰਦਰ ਸਿੰਘ ਤੋਂ ਇਲਾਵਾ ਤਖ਼ਤ ਸਾਹਿਬ ਦਾ ਸਮੁੱਚਾ ਸਟਾਫ਼ ਤੇ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਗੋਬਿੰਦਪੁਰਾ ਦੇ ਵਿਦਿਆਰਥੀਆਂ ਦਾ ਜੈਪੁਰ ਵਿਖੇ ਪੰਜ ਰੋਜ਼ਾ ਵਿੱਦਿਅਕ ਟੂਰ <br/> ਅਗਲੀ ਖ਼ਬਰ ਝੋਨੇ ਦੀ ਬੰਦ ਖ਼ਰੀਦ ਨੂੰ ਦੁਬਾਰਾ ਸ਼ੁਰੂ ਕਰਵਾਉਣ ਲਈ ਭਾਕਿਯੂ (ਉਗਰਾਹਾਂ) ਵਲੋਂ ਧਰਨਾ <br/>
Ad Position 24