22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 22-11-2025
ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ, ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦੇ ਪਿ੍ੰਸੀਪਲ ਸਤਿੰਦਰਪਾਲ ਸਿੱਧੂ ਦੀ ਰਹਿਨੁਮਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੇ ਨੋਡਲ ਅਫ਼ਸਰ ਕੁਲਵਿੰਦਰ ਸਿੰਘ ਕਟਾਰੀਆ ਤੇ ਮੁੱਖ ਪ੍ਰਬੰਧਕ ਗਗਨਦੀਪ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਿਆਂ ਵਿਚ ਬਠਿੰਡਾ ਜ਼ਿਲ੍ਹੇ ਦੇ ਕੁੱਲ ਸੱਤ ਬਲਾਕਾਂ ਵਿਚੋਂ ਜੇਤੂ ਰਹਿਣ ਵਾਲੇ ਵੱਖ-ਵੱਖ ਸਕੂਲਾਂ ਦੇ ਛੇ ਵਿਦਿਆਰਥੀਆਂ ਨੇ ਬਲਾਕ ਵਿਚੋਂ ਪਹਿਲੇ ਸਥਾਨ 'ਤੇ ਰਹੇ ਵਿਦਿਆਰਥੀਆਂ ਨੇ ਭਾਗ ਲਿਆ | ਰਾਮਪੁਰਾ, ਗੋਨਿਆਣਾ, ਸੰਗਤ, ਤਲਵੰਡੀ ਸਾਬੋ, ਮੌੜ ਦੇ ਪ੍ਰਤੀਭਾਗੀ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਗਿਆ | ਇਸ ਮੁਕਾਬਲੇ ਵਿਚੋਂ ਵਿਦਿਆਰਥਣ ਏਕਮਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਕਲਾਂ ਨੇ ਪਹਿਲਾ, ਜੀਵਨਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁੰਬਾ ਨੇ ਦੂਜਾ ਅਤੇ ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ | ਜੱਜਮੈਂਟ ਦੀਆਂ ਸੇਵਾਵਾਂ ਲੈਕਚਰਾਰ ਪਵਨ ਨਾਦ, ਵਿਕਾਸ ਗਰਗ ਤੇ ਡਾ. ਪ੍ਰਵੀਨ ਕੌਰ ਟਿਵਾਣਾ ਨੇ ਨਿਭਾਈਆਂ | ਪ੍ਰਬੰਧਕੀ ਟੀਮ ਵਿਚ ਸੇਵਾਵਾਂ ਦੇਣ ਵਾਲੇ ਪੂਜਾ ਗਰੋਵਰ, ਸਟੇਟ ਐਵਾਰਡੀ ਲੈਕਚਰਾਰ ਕੁਲਵਿੰਦਰ ਕੌਰ ਝੁੰਬਾ ਸਮੇਤ ਵੱਖ-ਵੱਖ ਸਕੂਲਾਂ ਦੇ ਗਾਈਡ ਅਧਿਆਪਕ ਵੀ ਹਾਜ਼ਰ ਸਨ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰਬੰਧਕੀ ਟੀਮ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਨੋਡਲ ਅਫ਼ਸਰ ਕੁਲਵਿੰਦਰ ਸਿੰਘ ਕਟਾਰੀਆ ਨੇ ਜੇਤੂ ਵਿਦਿਆਰਥੀਆਂ, ਗਾਈਡ ਅਧਿਆਪਕਾਂ ਨੂੰ ਜਿੱਥੇ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਆਪਣੇ ਜੀਵਨ ਦਾ

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਲੈਂਜ ਕੈਂਪ ਕੱਲ੍ਹ ਅਗਲੀ ਖ਼ਬਰ ਗੋਨਿਆਣਾ ਅਕਾਲੀ ਦਲ ਇਕਾਈ ਦੀ ਸਰਬ-ਸੰਮਤੀ ਚੋਣ
Ad Position 24