ਕੋਟਫੱਤਾ, 21 ਨਵੰਬਰ (ਰਣਜੀਤ ਸਿੰਘ ਬੁੱਟਰ): ਐੱਸ.ਐੱਸ.ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਕੋਟ ਫੱਤਾ ਦੇ ਐੱਸ.ਐੱਚ.ਓ ਮੇਜ਼ਰ ਸਿੰਘ ਸੇਖੋਂ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਇੱਕ ਸਫਲਤਾ ਹੱਥ ਲੱਗੀ, ਜਦ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਪਿੰਡ ਰਾਮਗੜ੍ਹ ਭੂੰਦੜ ਦੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ | ਸਹਾਇਕ ਥਾਣੇਦਾਰ ਮੇਜਰ ਸਿੰਘ ਵਲੋਂ ਕੀਤੀ ਤਲਾਸ਼ੀ ਦੌਰਾਨ ਗਗਨਦੀਪ ਸਿੰਘ ਪਿੰਡ ਰਾਮਗੜ੍ਹ ਭੁੰਦੜ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿਤ ਨਸ਼ਾ ਤਸਕਰ 'ਤੇ ਮੁਕੱਦਮਾ ਨੰਬਰ 122 ਐਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕਰਕੇ ਉਸਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ |