21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਆਈ.ਓ.ਏ., ਬਠਿੰਡਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਬਲਿਦਾਨ ਨੂੰ ਸਮਰਪਿਤ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 22-11-2025
ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਬਲਿਦਾਨ ਨੂੰ ਯਾਦ ਕਰਨ ਲਈ ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ¢ ਸਮਾਗਮ ਵਿਚ ਡਾ. ਅਵਤਾਰ ਸਿੰਘ ਧੰਮੂ, ਐਸੋਸੀਏਟ ਡੀਨ, ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਅਤੇ ਡਾ. ਕੇ.ਐਸ.ਸੇਖੋਂ, ਡਾਇਰੈਕਟਰ, ਖੇਤਰੀ ਖੋਜ ਕੇਂਦਰ ਬਠਿੰਡਾ ਨੇ ਸ਼ਿਰਕਤ ਕੀਤੀ¢ ਸੈਮੀਨਾਰ ਦੀ ਸ਼ੁਰੂਆਤ ਵਿਚ ਡਾ. ਗੁਰਜਿੰਦਰ ਸਿੰਘ ਰੋਮਾਣਾ, ਅਰਥ ਸ਼ਾਸਤਰੀ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ¢ ਇਸ ਮੌਕੇ ਪ੍ਰਸਿੱਧ ਸਿੱਖ ਹਸਤੀਆਂ ਭਾਈ ਹਰਦੀਪਕ ਸਿੰਘ, ਪ੍ਰਧਾਨ ਖ਼ਾਲਸਾ ਦਿਵਾਨ ਸਿੰਘ ਸਭਾ ਬਠਿੰਡਾ ਤੇ ਭਾਈ ਰਵਨੀਤ ਸਿੰਘ, ਉੱਘੇ ਸਿੱਖ ਵਿਦਵਾਨ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਉਨ੍ਹਾਂ ਦੀ ਅੱਜ ਦੇ ਜੀਵਨ ਵਿਚ ਪ੍ਰਸੰਗਿਕਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਨੌਜਵਾਨਾਂ ਵਿਚ ਨੈਤਿਕ ਮੁੱਲਾਂ ਨੂੰ ਵਿਕਸਿਤ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਪਹਿਲਾਂ ਚੰਗੇ ਨਾਗਰਿਕ ਬਣ ਸਕਣ¢ ਡਾ. ਕੇ. ਐਸ. ਸੇਖੋਂ, ਡਾਇਰੈਕਟਰ, ਖੇਤਰੀ ਖੋਜ ਕੇਂਦਰ ਬਠਿੰਡਾ ਨੇ ਇਸ ਤਰ੍ਹਾਂ ਦੇ ਸੈਮੀਨਾਰਾਂ ਦੇ ਆਯੋਜਨ ਲਈ ਪ੍ਰਬੰਧਕਾਂ ਦੀ ਪ੍ਰਸ਼ੰਸਾ ਕੀਤੀ¢ ਡਾ. ਅਵਤਾਰ ਸਿੰਘ ਧੰਮੂ, ਐਸੋਸੀਏਟ ਡੀਨ ਨੇ ਸਾਰੇ ਆਏ ਹੋਏ ਮਹਿਮਾਨਾਂ, ਵਿਦਵਾਨਾਂ, ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਖੇਤਰ ਭਗਤਾ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ <br/> ਅਗਲੀ ਖ਼ਬਰ ਸਿਲਵਰ ਓਕਸ ਸਕੂਲ, ਡੱਬਵਾਲੀ ਰੋਡ ਬਠਿੰਡਾ ਵਿਖੇ ਸਮਾਗਮ ਧੂਮ-ਧਾਮ ਨਾਲ ਮਨਾਇਆ <br/>
Ad Position 24