ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਜੇ. ਐਮ. ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਸਮਾਗਮ ਦੌਰਾਨ ਸੁਰਿੰਦਰ ਕੌਰ ਨੇ ਵਿਦਿਆਰਥੀਆ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਅਤੇ ਉਨ੍ਹਾਂ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਸਾਰੇ ਵਿਦਿਆਰਥੀਆਂ ਨੇ ਮਰਿਯਾਦਾ ਵਿਚ ਬੈਠ ਕੇ ਬੜੇ ਧਿਆਨ ਨਾਲ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਜੀਵਨ ਬਾਰੇ ਸਾਰਾ ਕੁਝ ਸੁਣਿਆ | ਹਰਜੋਤ ਕੌਰ ਨੌਵੀਂ ਕਲਾਸ ਦੀ ਵਿਦਿਆਰਥਣ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ | ਇਸ ਮੌਕੇ ਵਿਦਿਆਰਥੀਆਂ ਤੋਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਉੱਤਰ ਦਿੱਤੇ | ਇਸ ਸਮੇਂ ਨੈਤਿਕ ਸਿੱਖਿਆ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਟੱਡੀ ਸਰਕਲ ਵਲੋਂ ਭੇਜੇ ਗਏ ਇਨਾਮ ਵੰਡੇ ਗਏ | ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਬਹੁਤ ਸਹਿਯੋਗ ਦਿੱਤਾ | ਇਸ ਮੌਕੇ ਗਗਨਦੀਪ ਸਿੰਘ ਸਿੱਧੂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਜਾਣਕਾਰੀ ਦਿੱਤੀ ਸਮੂਹ ਸਟਾਫ਼ ਦਾ ਧੰਨਵਾਦ ਕੀਤਾ |