20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸ਼ਲਾਘਾਯੋਗ ਕਾਰਜ ਕਰਨ ਵਾਲੇ ਸਟੇਟ ਐਵਾਰਡ ਲਈ ਅਰਜ਼ੀਆਂ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 25-11-2025
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ 3 ਦਸੰਬਰ 2025 ਨੂੰ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਇਆ ਜਾਣਾ ਹੈ¢ ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਜ ਪੁਰਸਕਾਰ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿਨ੍ਹਾਂ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਨੂੰ ਸਟੇਟ ਅਵਾਰਡ 2025-26 ਲਈ ਪੰਜਾਬ ਸਰਕਾਰ ਵਲੋਂ ਵਿਚਾਰਿਆ ਜਾਣਾ ਹੈ¢ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਟ ਅਵਾਰਡ ਨਾਲ ਸਨਮਾਨਿਤ ਹੋਣ ਲਈ ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਯੋਗ ਬਿਨੈਕਾਰ ਆਪਣੇ ਬਿਨੈ-ਪੱਤਰ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਕਮਰਾ ਨੰਬਰ 280, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਠਿੰਡਾ ਵਿਖੇ 26 ਨਵੰਬਰ 2025 ਤੱਕ ਕਰਵਾ ਸਕਦੇ ਹਨ¢

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜੇ. ਐਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ
Ad Position 24