20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਕਾਰੀ ਸਕੂਲ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-11-2025
ਨਥਾਣਾ, 24 ਨਵੰਬਰ (ਗੁਰਦਰਸ਼ਨ ਲੁੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰਬਾਣੀ ਦੇ ਪਾਠ ਦਾ ਉਚਾਰਨ ਅਤੇ ਸ਼ਬਦ ਕੀਰਤਨ ਗਾਇਨ ਕੀਤਾ | ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸਮੇਂ ਦੇ ਸਮਾਜ ਦੀ ਧਾਰਮਿਕ ਆਜ਼ਾਦੀ ਲਈ ਆਪਣਾ ਬਲੀਦਾਨ ਦੇ ਕੇ ਜ਼ੁਲਮ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੁਨੇਹਾ ਦਿੱਤਾ ਸੀ | ਨਗਰ ਪੰਚਾਇਤ ਥਾਣਾ ਦੀ ਪ੍ਰਧਾਨ ਇੰਦਰਵੀਰ ਕੌਰ ਅਤੇ ਪੰਚਾਇਤੀ ਆਗੂ ਨਰਿੰਦਰ ਸਿੰਘ ਨੈਰੀ ਨੇ ਸਕੂਲ ਪ੍ਰਬੰਧਕਾਂ ਵਲੋਂ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਪਰਉਪਕਾਰਾਂ ਬਾਰੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਾਉਣਾ ਜਰੂਰੀ ਹੈ | ਇਸ ਪ੍ਰੋਗਰਾਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਵਿੰਦਰਜੀਤ ਸਿੰਘ, ਵੀਰਪਾਲ ਕੌਰ ਅਤੇ ਪੁਸ਼ਪਿੰਦਰ ਕੌਰ ਨੇ ਵੀ ਆਪਣੇ ਹਾਜ਼ਰੀ ਲਵਾਈ | ਸਕੂਲ ਦੇ ਪਿ੍ੰਸੀਪਲ ਲਖਵਿੰਦਰ ਕੌਰ ਨੇ ਧਾਰਮਿਕ ਪ੍ਰੋਗਰਾਮ ਵਿਚ ਪਹੁੰਚੀਆਂ ਸਮੂਹ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਸੰਬੰਧੀ ਬੈਠਕ ਅਗਲੀ ਖ਼ਬਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸ਼ਲਾਘਾਯੋਗ ਕਾਰਜ ਕਰਨ ਵਾਲੇ ਸਟੇਟ ਐਵਾਰਡ ਲਈ ਅਰਜ਼ੀਆਂ ਦੀ ਮੰਗ <br/>
Ad Position 24