17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਚੋਣ ਨਿਰੀਖਕ ਨੇ ਨੋਮੀਨੇਸ਼ਨ ਪੜਤਾਲ ਸੈਂਟਰਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 06-12-2025
ਬਠਿੰਡਾ, 5 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਸਬੰਧੀ ਚੋਣ ਨਿਰੀਖਕ ਰਾਕੇਸ਼ ਕੁਮਾਰ ਪੋਪਲੀ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਬਠਿੰਡਾ, ਗੋਨਿਆਣਾ ਆਦਿ ਨੋਮੀਨੇਸ਼ਨ ਪੜਤਾਲ ਸੈਂਟਰਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦੀ ਸੁਚਾਰੂ ਤਰੀਕੇ ਨਾਲ ਹੋ ਰਹੀ ਕਾਰਵਾਈ ਦਾ ਜਾਇਜ਼ਾ ਲਿਆ¢ ਇਸ ਮੌਕੇ ਉਨ੍ਹਾਂ ਜਿਥੇ ਚੋਣ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਉਥੇ ਹੀ ਸਬੰਧਿਤ ਰਿਟਰਨਿੰਗ ਅਫ਼ਸਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ¢ ਦੌਰੇ ਦੌਰਾਨ ਚੋਣ ਨਿਰੀਖਕ ਰਾਕੇਸ਼ ਕੁਮਾਰ ਪੋਪਲੀ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨੋਮੀਨੇਸ਼ਨਾਂ ਦੀ ਜਾਂਚ ਪੂਰੀ ਪਾਰਦਰਸ਼ਤਾ, ਗੰਭੀਰਤਾ ਤੇ ਨਿਯਮਾਂ ਅਨੁਸਾਰ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਬਿਨ੍ਹਾਂ ਕਿਸੇ ਭੇਦ-ਭਾਵ, ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ¢ ਇਸ ਮੌਕੇ ਚੋਣ ਨਿਰੀਖਕ ਨੇ ਵੱਖ-ਵੱਖ ਕਾਊਾਟਰਾਂ 'ਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਪ੍ਰਕਿਰਿਆ, ਚੋਣ ਸਮੱਗਰੀ, ਸੁਰੱਖਿਆ ਪ੍ਰਬੰਧਾਂ, ਵੀਡੀਓਗਰਾਫੀ ਤੇ ਸੁਵਿਧਾਵਾਂ ਦਾ ਮੌਕੇ 'ਤੇ ਮੁਆਇਨਾ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਹੌਂਡਾ ਸਿਟੀ ਕਾਰ ਨੂੰ ਲੱਗੀ ਅੱਗ-ਜਾਨੀ ਨੁਕਸਾਨ ਤੋਂ ਬਚਾਅ, ਕਾਰ ਬੁਰੀ ਤਰ੍ਹਾਂ ਸੜੀ ਅਗਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਜੂਨੀਅਰ ਸਪੋਰਟਸ ਫਿਸਟਾ-2025 ਕਰਵਾਇਆ <br/>
Ad Position 24