ਅਜੀਤ ਡੈਸਕ
06-12-2025
ਸਰਦੂਲਗੜ੍ਹ, 5 ਦਸੰਬਰ (ਜੀ.ਐਮ.ਅਰੋੜਾ)-ਸਰਕਾਰੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਰਦੂਲਗੜ੍ਹ ਦੀ ਮੀਟਿੰਗ ਬਾਬੂ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰੀ ਰਿਟਾਇਰ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਪੱਤਰ ਮੁੱਖ ਮੰਤਰੀ ਨੂੰ ਭੇਜ ਕੇ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ | ਇਸ ਦੌਰਾਨ ਹਰ ਸਾਲ ਕੀਤੇ ਜਾਣ ਵਾਲੀ ਸੇਵਾ ਮੁਕਤ ਮੁਲਾਜ਼ਮਾਂ ਦੀ ਇਕੱਤਰਤਾ 'ਤੇ ਸਮਾਗਮ 17 ਦਸੰਬਰ ਨੂੰ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਵਿਚ 70 ਸਾਲ ਪੂਰੀ ਕਰ ਚੁੱਕੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਨਮਾਨ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਪੱਲਾ ਝੰਡਾ ਕਲਾਂ, ਰਾਮ ਗੋਪਾਲ, ਸਤਪਾਲ ਤਾਇਲ, ਗੋਬਿੰਦ ਰਾਮ, ਮੱਖਣ ਸਿੰਘ, ਓਮ ਪ੍ਰਕਾਸ਼, ਗੁਰਦਿਆਲ ਸਿੰਘ, ਰਾਜ ਕੁਮਾਰੀ, ਸੀਤਾ ਆਦਿ ਹਾਜ਼ਰ ਸਨ |