14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ <br/>

Ad Position 21
No active advertisement
ਅਜੀਤ ਡੈਸਕ 06-12-2025
ਬਠਿੰਡਾ, 5 ਦਸੰਬਰ (ਅਵਤਾਰ ਸਿੰਘ ਕੈਂਥ)-ਨੌਵੇਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਰਜਿਸਟਰ ਬਠਿੰਡਾ ਵਲੋਂ ਬੱਚਿਆਂ ਦੇ ਦੋ ਦਿਨਾਂ ਧਾਰਮਿਕ ਮੁਕਾਬਲੇ ਦੇ ਪਹਿਲੇ ਦਿਨ ਬੱਚਿਆਂ ਵਲੋਂ ਕੰਠ ਮੁਕਾਬਲੇ ਦੌਰਾਨ ਗੁਰਬਾਣੀ ਸੁਣੀ ਗਈ, ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਲੋਂ ਆਪਣੇ ਬੱਚਿਆਂ ਨੂੰ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਭੇਜਿਆ ਗਿਆ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਗੁਰਮਤਿ ਮਿਸ਼ਨਰੀ ਕਾਲਜ ਲੁਧਿਆਣਾ ਦੇ ਬੱਚਿਆਂ ਵਲੋਂ ਕੰਠ ਮੁਕਾਬਲੇ ਸੁਣੇ ਗਏ ਅਤੇ ਉਨ੍ਹਾਂ ਦਾ ਰਿਜਲਟ ਕੈਂਪ ਦੇ ਦੂਜੇ ਦਿਨ ਸੁਣਾਇਆ ਜਾਵੇਗਾ ਪਹਿਲੇ ਦੂਜੇ ਤੀਜੇ ਨੰਬਰ ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਹੌਂਸਲਾ ਅਫ਼ਜਾਈ ਵਾਸਤੇ ਸੁੰਦਰ ਅਤੇ ਪੜ੍ਹਾਈ 'ਚ ਕੰਮ ਆਉਣ ਵਾਲੀਆਂ ਵਸਤਾਂ ਦਿੱਤੀਆਂ | ਇਹ ਮੌਕੇ ਗੁਰਦਰਸ਼ਨ ਸਿੰਘ ਅਕਾਲੀ, ਨਛੱਤਰ ਸਿੰਘ ਭਾਬੜੀ, ਅਵਤਾਰ ਸਿੰਘ ਤਰਲੋਚਨ ਸਿੰਘ ਸੇਠੀ, ਹਰਜਿੰਦਰ ਸਿੰਘ ਸੇਠੀ, ਪਿ੍ਤਪਾਲ ਸਿੰਘ ਸਾਹਨੀ, ਅੰਮਿ੍ਤਪਾਲ ਸਿੰਘ, ਮਹਾਂਬੀਰ ਸਿੰਘ, ਸੋਹਣ ਸਿੰਘ, ਅਮਰਜੀਤ ਸਿੰਘ, ਰਕੇਸ਼ ਸਿੰਘ, ਸਤਿਨਾਮ ਸਿੰਘ, ਹਰਿੰਦਰ ਸਿੰਘ ਅਤੇ ਗੁਰਮਤਿ ਮਿਸ਼ਨਰੀ ਕਾਲਜ ਲੁਧਿਆਣੇ ਦੇ ਵਿਦਿਆਰਥੀਆਂ ਨੇ ਆਪਣੇ ਧਨ-ਮਨ-ਧਨ ਨਾਲ ਸੇਵਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੰਗਾ ਅਤੇ ਬੱਜੋਆਣਾ 'ਚ ਹਾੜ੍ਹੀ ਸਬੰਧੀ ਕਿਸਾਨ ਸਿਖਲਾਈ ਕੈਂਪ <br/> ਅਗਲੀ ਖ਼ਬਰ ਬੀਕੇਯੂ ਡਕੌਂਦਾ ਧਨੇਰ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਸਬ ਡਵੀਜ਼ਨ ਪੱਧਰ 'ਤੇ ਰੋਸ ਪ੍ਰਦਰਸ਼ਨ 8 ਨੂੰ <br/>
Ad Position 24