06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੰਜਾਬ ਸਰਕਾਰ ਵਲੋਂ ਇਕ ਵਾਰ ਫਿਰ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਤੋਂ ਹੱਥ ਖੜ੍ਹੇ

Ad Position 21
No active advertisement
ਅਜੀਤ ਡੈਸਕ 07-12-2025

ਬਠਿੰਡਾ, 6ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਸਿਹਤ ਤੋਂ ਇਲਾਵਾ ਹਰ ਖੇਤਰ ਵਿਚ ਕ੍ਰਾਂਤੀ ਦੀਆਂ ਟਾਹਰਾਂ ਮਾਰਨ ਵਾਲੀ ਆਪ ਸਰਕਾਰ ਇਕ ਵਾਰ ਫਿਰ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਤੋਂ ਹੱਥ ਖੜ੍ਹੇ ਕਰ ਗਈ ਹੈ¢ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਫੋਕੀ ਇਸ਼ਤਿਹਾਰਬਾਜ਼ੀ ਦੇ ਆਸਰੇ ਲੋਕਾਂ ਨੂੰ ਭਰਮਾਉਣ ਵਾਲੀ 'ਆਪ' ਪਾਰਟੀ ਦੀ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਆਪਣੇ ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਦੇਣ ਕਾਰਨ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ¢ ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਗਰਗ, ਸਕੱਤਰ ਕੁਲਵਿੰਦਰ ਸਿੰਘ ਵਿਰਕ, ਵਿੱਤ ਸਕੱਤਰ ਅਨਿਲ ਭੱਟ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਦੱਸਿਆ ਕਿ ਇਸ ਵਾਰ ਵੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਦੀਆਂ ਅਦਾਇਗੀਆਂ ਕਰਨ ਉੱਪਰ ਜ਼ੁਬਾਨੀ ਰੋਕ ਲਗਾ ਦਿੱਤੀ ਹੈ¢ ਜਥੇਬੰਦੀ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਸਰਕਾਰ ਵਲੋਂ ਜਿਨ੍ਹਾਂ ਦਫ਼ਤਰਾਂ ਵਲੋਂ 28 ਨਵੰਬਰ ਤੱਕ ਬਿੱਲ ਜਮ੍ਹਾਂ ਕਰਵਾਏ ਸਨ, ਸਿਰਫ਼ ਉਨ੍ਹਾਂ ਦੀ ਤਨਖ਼ਾਹ ਹੀ ਰਿਲੀਜ ਕੀਤੀ ਹੈ | ਉਸ ਤੋਂ ਬਾਅਦ ਖ਼ਜ਼ਾਨਾ ਦਫ਼ਤਰਾਂ ਵਿਚ ਜਮ੍ਹਾਂ ਹੋਏ ਬਿੱਲਾਂ ਦੀ ਤਨਖ਼ਾਹ ਫਰੀਜ ਕਰ ਦਿੱਤੀ ਗਈ ਹੈ, ਜਿਸ ਕਾਰਨ ਅਧਿਆਪਕ ਵਰਗ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਹੋ ਗਈਆਂ ਹਨ¢ ਬਲਾਕ ਆਗੂਆਂ ਭੁਪਿੰਦਰ ਮਾਈਸਰਖਾਨਾ, ਭੋਲਾ ਰਾਮ, ਬਲਕਰਨ ਸਿੰਘ ਕੋਟ, ਰਾਜਵਿੰਦਰ ਸਿੰਘ ਜਲਾਲ ਅਤੇ ਅਸ਼ਵਨੀ ਡੱਬਵਾਲੀ ਨੇ ਕਿਹਾ ਕਿ ਜ਼ੁਬਾਨੀ ਹੁਕਮਾਂ ਅਨੁਸਾਰ ਕਿਸੇ ਵੀ ਮੁਲਾਜ਼ਮ ਦੀ ਤਨਖ਼ਾਹ ਰੋਕੀ ਨਹੀਂ ਜਾ ਸਕਦੀ¢ ਇਸ ਤਰ੍ਹਾਂ ਸਰਕਾਰ ਨਿਰੋਲ ਧੱਕੇਸ਼ਾਹੀ 'ਤੇ ਉਤਾਰੂ ਹੈ¢ ਜ਼ਿਲ੍ਹਾ ਕਮੇਟੀ ਮੈਂਬਰ ਰਣਦੀਪ ਕੌਰ ਖ਼ਾਲਸਾ ਅਤੇ ਬਲਜਿੰਦਰ ਕੌਰ ਨੇ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਸੋਮਵਾਰ ਤੱਕ ਤਨਖ਼ਾਹਾਂ ਜਾਰੀ ਨਾ ਹੋਣ 'ਤੇ ਖ਼ਜ਼ਾਨਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਮਿਰਜ਼ੇਆਣਾ 'ਚ ਰਾਜ ਮਿਸਤਰੀ ਠੇਕੇਦਾਰ ਨੇ ਪਹਿਲਾਂ ਵੀਡੀਓ ਵਾਇਰਲ ਕੀਤੀ ਤੇ ਬਾਅਦ ਵਿਚ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ ਅਗਲੀ ਖ਼ਬਰ ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼ ਬਠਿੰਡਾ ਵਲੋਂ ਆਈਲੈਟਸ ਅਤੇ ਇੰਮੀਗ੍ਰੇਸ਼ਨ ਐਸੋਸੀਏਸ਼ਨ ਦਾ ਸਨਮਾਨ
Ad Position 24
No active advertisement