07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

13 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਏਮਜ਼ ਵੇਦ ਕੁਮਾਰੀ ਮਿੱਤਲ ਪੈਸ਼ੇਂਟ ਸੈਂਲਟਰ ਹੋਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 07-12-2025

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਿੱਤਲ ਗਰੁੱਪ ਬਠਿੰਡਾ ਵਲੋਂ ਏਮਜ਼ ਵੇਦ ਕੁਮਾਰੀ ਮਿੱਤਲ ਪੈਸ਼ੇਂਟ ਸੈਂਲਟਰ ਹੋਮ (ਧਰਮਸ਼ਾਲਾ) ਦਾ ਅੱਜ ਉਦਘਾਟਨ ਕੀਤਾ ਗਿਆ | ਇਸ ਮੌਕੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਏਮਜ਼ ਡਾਇਰੈਕਟਰ ਡਾ. ਰਤਨ ਗੁਪਤਾ, ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਡੀਆਈਜੀ ਹਰਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ, ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਇੰਜ. ਅਮਿਤ ਰਤਨ ਕੋਟ ਫੱਤਾ, ਭਾਜਪਾ ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਆਦਿ ਸਮੇਤ ਹੋਰ ਸਖ਼ਸ਼ੀਅਤਾਂ ਸ਼ਾਮਲ ਹੋਈਆਂ | ਇਸ ਦੌਰਾਨ ਮਿੱਤਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਅਤੇ ਉਨ੍ਹਾਂ ਦੀ ਧਰਮਪਤਨੀ ਸੁਨੀਤਾ ਮਿੱਤਲ ਸਮੇਤ ਪਰਿਵਾਰਿਕ ਮੈਂਬਰਾਂ ਨੇ ਰਿੱਬਨ ਕੱਟ ਕੇ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਬੋਲਦਿਆ ਐਮ. ਡੀ. ਰਾਜਿੰਦਰ ਮਿੱਤਲ ਨੇ ਦੱਸਿਆ ਕਿ ਪੈਸ਼ੇਂਟ ਸੈਂਲਟਰ ਹੋਮ ਦਾ ਸੁਪਨਾ ਉਨ੍ਹਾਂ ਦੀ ਮਾਤਾ ਦਾ ਸੀ, ਜਿਸ ਨੂੰ ਗਰੁੱਪ ਦੇ ਹੀ ਦੁਆਰਕਾ ਦਾਸ ਮਿੱਤਲ ਚੈਰੀਟੇਬਲ ਟਰੱਸਟ ਦੇ ਅਧੀਨ 13 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਅਤੇ ਕੋਈ ਵੀ ਬਾਹਰੀ ਮਾਲੀ ਮੱਦਦ ਨਹੀਂ ਲਈ ਗਈ | ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਅੰਦਰ 256 ਬੈਂਡਾਂ ਦਾ ਪ੍ਰਬੰਧ ਹੈ ਅਤੇ ਇਸ 'ਚ ਕੁੱਲ 63 ਕਮਰੇ ਹਨ, ਜਿਹੜੇ ਏ.ਸੀ. ਅਤੇ ਨਾਨ ਏ. ਸੀ. ਹਨ | ਇਥੇ 200 ਵਿਅਕਤੀਆਂ ਦੀ ਸਮੱਰਥਾ ਵਾਲੇ ਲੰਗਰ ਹਾਲ ਤੋਂ ਇਲਾਵਾ 80 ਲੋਕਾਂ ਦੇ ਬੈਠਣ ਦੀ ਸਮੱਰਥਾ ਵਾਲਾ ਏ.ਸੀ. ਰੈਸਟਰੋਰੈਂਟ ਵੀ ਤਿਆਰ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਿੱਤਲ ਪਰਿਵਾਰ ਵਲੋਂ ਸਮਾਜ ਸੇਵਾ ਦਾ ਵੱਡਾ ਉਪਰਾਲਾ ਕੀਤਾ ਗਿਆ, ਜਿਸ ਦਾ ਹਰ ਰੋਜ਼ ਦੂਰ-ਦੁਰਾਡੇ ਤੋਂ ਆਉਂਦੇ ਸੈਂਕੜੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਫਾਇਦਾ ਮਿਲੇਗਾ | ਵਿਧਾਇਕ ਇੰਜ. ਅਮਿਤ ਰਤਨ ਨੇ ਵੀ ਮਿੱਤਲ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਅਗਰਵਾਲ ਸਭਾ ਰਜਿ. ਬਠਿੰਡਾ ਵਲੋਂ ਮਿੱਤਲ ਪਰਿਵਾਰ ਨੂੰ ਇਸ ਉਪਰਾਲੇ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਮਿੱਤਲ ਗਰੁੱਪ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ ਮਿੱਤਲ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਸਮਾਗਮ 'ਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਆਰ. ਪੀ. ਤਿਵਾੜੀ, ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਤੇ ਰਮਨ ਗੋਇਲ, ਸਾਬਕਾ ਵਿਧਾਇਕ ਹਰਦੇਵ ਅਰਸ਼ੀ, ਸਾਬਕਾ ਚੇਅਰਮੈਨ ਕੇ. ਕੇ. ਅਗਰਵਾਲ, ਸੀਨੀਅਰ ਕਾਂਗਰਸੀ ਆਗੂ ਪਵਨ ਮਾਨੀ, ਨੱਥੂ ਰਾਮ ਤੋਂ ਇਲਾਵਾ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਮੁਖੀ, ਧਾਰਮਿਕ ਸੰਸਥਾਵਾਂ ਦੇ ਆਗੂ, ਕੌਂਸਲਰ ਅਤੇ ਨੇੜਲੇ ਪਿੰਡਾਂ ਦੇ ਪੰਚ-ਸਰਪੰਚ ਵੀ ਵੱਡੀ ਗਿਣਤੀ 'ਚ ਪਹੁੰਚੇ ਹੋਏ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਦੇ ਸਿਰ ਸਜਣਗੇ ਜੇਤੂ ਤਾਜ- ਸੰਦੀਪ ਬਾਠ <br/> ਅਗਲੀ ਖ਼ਬਰ ਗੋਨਿਆਣਾ ਨਿਵਾਸੀ ਬੱਸ ਆਪ੍ਰੇਟਰਾਂ ਦੀਆਂ ਮਨਮਾਨੀਆਂ ਤੋਂ ਪ੍ਰੇਸ਼ਾਨ, ਫੁੱਟਿਆ ਗੁੱਸਾ
Ad Position 24
No active advertisement