07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

'ਸਦਭਾਵਨਾ ਦਿਵਸ' ਵਜੋਂ ਮਨਾਇਆ ਜਾਵੇਗਾ ਸਵ: ਪ੍ਰਕਾਸ਼ ਸਿੰਘ ਬਾਦਲ ਦਾ ਜਨਮ-ਦਿਹਾੜਾ

Ad Position 21
No active advertisement
ਅਜੀਤ ਡੈਸਕ 07-12-2025
ਬਠਿੰਡਾ, 6 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਵ: ਪ੍ਰਕਾਸ਼ ਸਿੰਘ ਬਾਦਲ (ਮਰਹੂਮ) ਦਾ ਜਨਮ-ਦਿਹਾੜਾ ਸ਼੍ਰੋਮਣੀ ਅਕਾਲੀ ਦਲ ਵਲੋਂ ਸਦਭਾਵਨਾ ਦਿਵਸ ਵਜੋਂ ਮਨਾਇਆ ਜਾ ਰਿਹਾ, ਜਿਸ ਸਬੰਧੀ 8 ਦਸੰਬਰ ਨੂੰ ਪਿੰਡ ਬਾਦਲ ਵਿਖੇ ਯਾਦਗਾਰੀ ਸਮਾਗਮ ਰੱਖਿਆ ਗਿਆ ਹੈ | ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਉਨ੍ਹਾਂ ਦਾ ਪਰਿਵਾਰ ਮੌਜੂਦ ਰਹੇਗਾ, ਜਦੋਂਕਿ ਵੱਖ-ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਧਿਰਾਂ ਦੇ ਆਗੂਆਂ ਦੇ ਵੀ ਪੁੱਜਣ ਦੀਆਂ ਸੰਭਾਵਨਾਵਾਂ ਹਨ | ਇਸ ਸਬੰਧੀ ਪਾਰਟੀ ਦੇ ਸਕੱਤਰ ਤੇ ਸੀਨੀਅਰ ਉੱਪ-ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵਲੋਂ ਬਕਾਇਦਾ ਤੌਰ 'ਤੇ ਪਾਰਟੀ ਦੀ ਕੋਰ ਕਮੇਟੀ, ਵਰਕਿੰਗ ਕਮੇਟੀ, ਸਮੂਹ ਅਹੁਦੇਦਾਰਾਂ, ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦੇ ਨਾਂਅ ਸੱਦਾ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਲਿਖਿਆ ਹੈ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਆਲੰਬਰਦਾਰ ਸਵ: ਪ੍ਰਕਾਸ਼ ਸਿੰਘ ਬਾਦਲ ਦਾ ਜਨਮ-ਦਿਹਾੜਾ ਅੱਠ ਦਸੰਬਰ ਨੂੰ ਮਨਾਇਆ ਜਾ ਰਿਹਾ, ਜਿਸ ਨੂੰ ਸ. ਬਾਦਲ ਦੀ ਸੋਚ ਮੁਤਾਬਿਕ ਸਦਭਾਵਨਾ ਦਿਵਸ ਵਜੋਂ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮੌਕੇ ਉਨ੍ਹਾਂ ਦੀ ਯਾਦ ਵਿਚ ਇਕ ਯਾਦਗਾਰੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਬਾਦਲ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਸਮਾਗਮ ਕੀਤਾ ਜਾ ਰਿਹਾ, ਜਿਸ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪ ਜੀ ਨੂੰ ਉਚੇਚੇ ਤੌਰ 'ਤੇ ਸਨਿਮਰ ਬੇਨਤੀ ਕਰਦੇ ਹਨ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦਿੱਤੀ | ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮਦਿਨ ਨੂੰ ਸਦਭਾਵਨਾ ਦਿਵਸ ਵਜੋਂ ਮਨਾਉਣ ਲੈ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਦੂਜੇ ਪਾਸੇ ਸੂਬੇ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਇਸ ਸਮਾਗਮ ਵਿਚ ਅਕਾਲੀਆਂ ਵੱਡਾ ਇਕੱਠ ਹੋਣ ਦੀਆਂ ਸੰਭਾਵਨਾਵਾਂ ਹਨ, ਜਿਸ ਨੂੰ ਵਿਰੋਧੀ ਧਿਰਾਂ ਅਕਾਲੀ ਦਲ ਦੇ ਸ਼ਕਤੀ ਪ੍ਰਦਰਸ਼ਨ ਵੀ ਦੇਖ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦੇ ਪੀੜਤ ਪਰਿਵਾਰਾਂ ਨੂੰ ਮਿਲੇ ਈ.ਡੀ. ਦੇ ਸਾਬਕਾ ਨਿਰਦੇਸ਼ਕ-ਨਿਰੰਜਨ ਸਿੰਘ ਅਗਲੀ ਖ਼ਬਰ 7 ਸਾਲਾ ਪ੍ਰਵਾਸੀ ਲੜਕੀ ਅਗਵਾ <br/>
Ad Position 24
No active advertisement