ਚਾਉਕੇ, 6 ਦਸੰਬਰ (ਮਨਜੀਤ ਸਿੰਘ ਘੜੈਲੀ)-ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਦੇ ਵਲੋਂ ਸਰਕਾਰੀ ਹਾਈ ਸਮਾਰਟ ਸਕੂਲ ਬੱਲ੍ਹੋ ਦੇ ਖਿਡਾਰੀ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ¢ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਜੋਤੀ ਗਰਗ, ਰੁਪਿੰਦਰ ਕÏਰ ਡੀ.ਪੀ.ਈ., ਜਸਵੀਰ ਕੌਰ, ਅਮਨਦੀਪ ਕੌਰ ਕਲਰਕ, ਮੈਡਮ ਰੀਟਾ, ਮਾਸਟਰ ਰਾਮ ਪ੍ਰਤਾਪ ਸਿੰਘ, ਰਜੀਵ ਕੁਮਾਰ, ਜਗਤਾਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸੁਸਾਇਟੀ ਦੇ ਸਰਪ੍ਰਸਤ ਦਵਿੰਦਰ ਸਿੰਘ ਫ਼ਰਾਂਸ ਅਤੇ ਸੁਸਾਇਟੀ ਦਾ ਬਹੁਤ-ਬਹੁਤ ਧੰਨਵਾਦ ਕੀਤਾ¢ ਇਸ ਸਮੇਂ ਪ੍ਰਧਾਨ ਦਵਿੰਦਰ ਸਿੰਘ ਗੁੰਨੇ ਕਾ, ਕੈਸ਼ੀਅਰ ਪਰਮਿੰਦਰ ਸਿੰਘ, ਸਕੱਤਰ ਗੁਰਲਾਲ ਸਿੰਘ ਖ਼ਾਲਸਾ, ਮਾਰਕੀਟ ਕਮੇਟੀ ਮÏੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ, ਬਲਾਕ ਸੰਮਤੀ ਮੈਂਬਰ ਅਰਜਿੰਦਰ ਸਿੰਘ, ਜਗਦੇਵ ਸਿੰਘ, ਭੀਮ, ਨੈਬ ਸਿੰਘ, ਮਨਜਿੰਦਰ ਸਿੰਘ ਧੀਰਾ, ਜਸਵੀਰ ਸਿੰਘ, ਤੀਰਥ ਸਿੰਘ, ਪ੍ਰਸਿੱਧ ਵਾਲੀਬਾਲ ਖਿਡਾਰੀ ਗੋਪਾ ਬੱਲ੍ਹੋ ਵਾਲਾ, ਵਿੱਕੀ ਸਿੰਘ ਆਦਿ ਸ਼ਖ਼ਸੀਅਤਾਂ ਮÏਜੂਦ ਸਨ¢