07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤਹਿਤ ਅਕਾਲੀ ਵਰਕਰਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

Ad Position 21
No active advertisement
ਅਜੀਤ ਡੈਸਕ 07-12-2025
ਸੰਗਤ ਮੰਡੀ, 6 ਦਸੰਬਰ (ਅੰਮਿ੍ਤਪਾਲ ਸ਼ਰਮਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤਹਿਤ ਪਿੰਡ ਸੰਗਤ ਕਲਾਂ ਦੇ ਅਕਾਲੀ ਵਰਕਰਾਂ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਸ਼ੋ੍ਰਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਸੰਗਤ ਤੋਂ ਉਮੀਦਵਾਰ ਦਰਸ਼ਨ ਸਿੰਘ ਗਿੱਲ ਦੀ ਚੋਣ ਮੁਹਿੰਮ ਸ਼ੁਰੂ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਰੇਸ਼ਮ ਸਿੰਘ ਸੰਗਤ ਕਲਾਂ ਦੀ ਅਗਵਾਈ ਹੇਠ ਇਕੱਤਰ ਹੋਏ ਅਕਾਲੀ ਵਰਕਰਾਂ ਵਲੋਂ ਪਿੰਡ ਸੰਗਤ ਕਲਾਂ, ਕੋਠੇ ਸੰਗਤ ਕਲਾਂ ਅਤੇ ਪਿੰਡ ਮਛਾਣਾ ਦੇ ਵੋਟਰਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਅਕਾਲੀ ਆਗੂ ਰੇਸ਼ਮ ਸਿੰਘ ਸੰਗਤ ਕਲਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰਾਂ ਨੂੰ ਪਿੰਡਾਂ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸੰਮਤੀ ਉਮੀਦਵਾਰ ਦਰਸ਼ਨ ਸਿੰਘ ਗਿੱਲ, ਮੰਦਰ ਸਿੰਘ ਸਾਬਕਾ ਸਰਪੰਚ ਕੋਠੇ ਸੰਗਤ ਕਲਾਂ, ਕੱਤਰ ਸਿੰਘ ਪੰਚ ਸੰਗਤ ਕਲਾਂ, ਹਰਪ੍ਰੀਤ ਸਿੰਘ, ਗੁਰਮੇਲ ਮੈਂਬਰ, ਰੇਸ਼ਮ ਬਰਾੜ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ ਜੱਟ, ਰੂਬੀ ਮੈਂਬਰ, ਹਰਜਿੰਦਰ ਸਿੰਘ ਕਾਲਾ, ਰਣਜੀਤ ਸਿੰਘ ਭੱਠੇ ਵਾਲਾ, ਸਿਮਰਜੀਤ ਸਿੰਘ ਸਿੰਮੂ ਖ਼ਾਲਸਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜੋਸ਼ ਤੇ ਹੋਸ਼ ਨਾਲ ਜਿੱਤਾਂਗੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ-ਵਿਧਾਇਕ ਬਲਕਾਰ ਸਿੰਘ ਸਿੱਧੂ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿਚ ਕਾਂਗਰਸੀ ਉਮੀਦਵਾਰਾਂ ਨੇ ਪ੍ਰਚਾਰ ਦੀ ਕੀਤੀ ਜ਼ੋਰਦਾਰ ਸ਼ੁਰੂਆਤ
Ad Position 24
No active advertisement