ਸੰਗਤ ਮੰਡੀ, 6 ਦਸੰਬਰ (ਸੁਖਤੇਜ ਧਾਲੀਵਾਲ)-ਸੈਂਟ ਹੂਡ ਕੌਨਵੈਂਟ ਸਕੂਲ, ਨੋਇਡਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਯੂਨੈਸਕੋ ਮੈਂਬਰ ਸ੍ਰੀਮਤੀ ਸ਼ਸ਼ੀ ਬਦੌਰਿਆ ਅਤੇ ਵਿਜੈ ਸਿੰਘ ਸਮੇਤ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਕੈਂਚੀਆਂ ਵਿਖੇ ਦੌਰਾ ਕੀਤਾ¢ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪੰਜਾਬ ਦੀ ਧਰਤੀ, ਇਤਿਹਾਸ, ਭਾਸ਼ਾ ਅਤੇ ਸੱਭਿਆਚਾਰ ਨਾਲ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਸੀ¢ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਵਿਚ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿਣ ਲਈ ਸਕੂਲ ਦੇ ਬੱਚਿਆਂ ਨੇ ਸਵਾਗਤੀ ਗੀਤ ਪੇਸ਼ ਕੀਤਾ¢ ਛੇਵੀਂ ਜਮਾਤ ਦੇ ਬੱਚਿਆਂ ਵਲੋਂ 'ਮੈਂ ਪੰਜਾਬ ਬੋਲਦਾ' ਕੋਰੀਓਗ੍ਰਾਫੀ ਰਾਹੀਂ ਪੰਜਾਬ ਦੀਆਂ ਸਿਫ਼ਤਾਂ ਕੀਤੀਆਂ ਗਈਆਂ ਅਤੇ ਨੌਵੀਂ ਜਮਾਤ ਦੇ ਬੱਚਿਆਂ ਵਲੋਂ ਕਵੀਸ਼ਰੀ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਦੀ ਅਸਲ ਝਲਕ ਪੇਸ਼ ਕੀਤੀ ਗਈ¢ ਸਕੂਲ ਦੇ ਅਧਿਆਪਕਾਂ ਹਰਜੀਤ ਕੌਰ, ਵੀਰਪਾਲ ਕੌਰ, ਕੁਲਦੀਪ ਕੌਰ ਅਤੇ ਹਰਦੀਪ ਕੌਰ ਵਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ 'ਲੰਬੀ ਹੇਕ' ਵਾਲੇ ਲੋਕ ਗੀਤ ਪੇਸ਼ ਕੀਤੇ ਗਏ¢ ਸਕੂਲ ਦੇ ਬੱਚਿਆਂ ਵਲੋਂ ਪੁਰਾਤਨ ਸੱਭਿਅਤਾ ਨਾਲ ਸਬੰਧਿਤ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ¢ ਇਸ ਮੌਕੇ ਸਕੂਲ ਦੇ ਚੇਅਰਮੈਨ ਜੀ.ਐੱਸ.ਢਿੱਲੋਂ ਅਤੇ ਉਨ੍ਹਾਂ ਦੀ ਧਰਮ ਪਤਨੀ ਅਮਰਜੀਤ ਕÏਰ ਵੀ ਮÏਜੂਦ ਰਹੇ¢ ਇਸ ਮÏਕੇ ਸਕੂਲ ਦੇ ਡਾਇਰੈਕਟਰ ਮੈਡਮ ਵਰਿੰਦਰ ਕÏਰ ਅਤੇ ਪਿ੍ੰਸੀਪਲ ਸਰਬਜੀਤ ਕੌਰ ਨੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ | ਸ੍ਰੀਮਤੀ ਸ਼ਸ਼ੀ ਬਦੌਰਿਆ ਵਿਜੈ ਸਿੰਘ ਅਤੇ ਨੋਇਡਾ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਦੀ ਮੈਨੇਜਮੈਂਟ ਤੇ ਸਕੂਲ ਸਟਾਫ਼ ਦਾ ਧੰਨਵਾਦ ਕੀਤਾ¢ ਸਕੂਲ ਦੇ ਪਿ੍ੰਸੀਪਲ ਸਰਬਜੀਤ ਕÏਰ, ਮੈਡਮ ਗਗਨ ਜੋਤੀ ਅਤੇ ਗੁਰਪ੍ਰੀਤ ਕÏਰ ਨੇ ਆਏ ਹੋਏ ਮਹਿਮਾਨਾਂ ਨੂੰ ਬਠਿੰਡਾ ਵਿਖੇ ਕਿਲ੍ਹਾ ਮੁਬਾਰਕ ਦੇ ਦਰਸ਼ਨ ਕਰਵਾਏ¢