ਚਾਉਕੇ , 6 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲ੍ਹੋ ਵਿਖੇ ਗੁਰਦੁਆਰਾ ਸਾਹਿਬ ਪਾਤਸਾਹੀ ਛੇਵੀ ਦੇ ਨਵੇਂ ਦਰਬਾਰ ਸਾਹਿਬ ਦੀ ਅਦੁੱਤੀ ਇਮਾਰਤ ਦਾ ਕਾਰਜ ਸੰਪੂਰਨ ਹੋਣ 'ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ ਅਸਥਾਨ ਵਜੋ ਸਮਰਪਿਤ ਕਰਨ ਲਈ ਵਿਸ਼ਾਲ ਧਾਰਮਿਕ ਸਮਾਗਮ ਹੋਇਆ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵਲੋਂ ਅਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਧਾਰਮਿਕ ਸਖਸੀਅਤਾਂ ਅਤੇ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਨੇ ਹਾਜਰੀ ਭਰੀ | ਪ੍ਰਬੰਧਕ ਕਮੇਟੀ ਗੁਰਦੁਆਰਾ ਪਾਤਸਾਹੀ ਛੇਵੀਂ ਤੇ ਗ੍ਰਾਮ ਪੰਚਾਇਤ ਅਤੇ ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਨੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਨਵੇ ਦਰਬਾਰ ਸਾਹਿਬ ਦੀ ਉਸਾਰੀ ਕਰਨ ਲਈ ਨਗਰ ਨਿਵਾਸੀ ਯੋਗਦਾਨ ਪਾਉਣ ਲਈ ਵਧਾਈ ਦੇ ਪਾਤਰ ਹਨ, ਉਥੇ ਹੀ ਗ੍ਰਾਮ ਪੰਚਾਇਤ ਤੇ ਸਮਾਜ ਸੇਵੀ ਗੁਰਮੀਤ ਸਿੰਘ ਮਾਨ ਵਲੋਂ ਪਿੰਡ 'ਚ ਕੀਤੇ ਜਾ ਰਹੇ ਵਿਕਾਸ ਕੰਮਾਂ ਪ੍ਰਤੀ ਸ਼ਲਾਘਾ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਸਪਤਾਲ ਤੇ ਯੂਥ ਲਾਇਬਰੇਰੀ ਦਾ ਦੌਰਾ ਕੀਤਾ | ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋੰ ਨੇ ਸੰਬੋਧਨ ਕਰਦਿਆਂ ਕਿਹਾ ਪਿੰਡ ਵਾਸੀ ਵਧਾਈ ਦੇ ਪਾਤਰ ਹਨ | ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਤਰਨਜੋਤ ਵੈਲਫੇਅਰ ਸੁਸਾਇਟੀ ਦੀ ਸ਼ਲਾਘਾ ਕੀਤੀ | ਮਨੱੁਖਤਾ ਦੀ ਸੇਵਾ ਵਾਲੇ ਗੁਰਪ੍ਰੀਤ ਸਿੰਘ ਮਿੰਟੂ ਨੇ ਕਿਹਾ ਕਿ ਸਮਾਜ ਅੰਦਰ ਪਾਏ ਜਾ ਰਹੇ ਯੋਗਦਾਨ ਲਈ ਗੁਰਮੀਤ ਸਿੰਘ ਮਾਨ ਦਾ ਵੱਡਾ ਰੋਲ ਹੈ | ਮੋਹਿਤ ਮਿਨਲਰ ਲਿਮਟਿਡ ਦੇ ਚੇਅਰਮੈਨ ਚੰਦਰ ਭੂਸ਼ਣ ਬਜਾਜ ਵਿਸੇਸ ਤੌਰ 'ਤੇ ਹਾਜ਼ਰੀ ਲਗਵਾਈ ਤੇ ਗੁਰਦੁਆਰਾ ਸਾਹਿਬ ਲਈ 11 ਲੱਖ ਰੁਪਏ ਦਾਨ ਦੇ ਤੌਰ ਤੇ ਦਿੱਤੇ | ਇਸ ਤੋਂ ਇਲਾਵਾ ਗੁਰੂ ਰਾਮਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਸੂਰਤ ਗੁਜਰਾਤ ਨੇ 25 ਹਜ਼ਾਰ ਰੁਪਏ ਦਾਨ ਦਿੱਤਾ | ਸ਼ਹੀਦ ਭਾਈ ਫਤਿਹ ਸਿੰਘ ਵੈਲਫੇਅਰ ਸੁਸਾਇਟੀ ਚੱਕ ਫਤਿਹ ਸਿੰਘ ਵਾਲਿਆਂ ਨੇ ਗੁਰੂ ਘਰ ਲਈ ਐਲ ਈ ਡੀ ਭੇਟ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਤੇ ਰਾਜਸੀ ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਤਸਰ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਭਾਈ ਮਨਿੰਦਰਜੀਤ ਸਿੰਘ ਪਿ੍ੰਸੀਪਲ ਗੁਰਮਿਤ ਮਸ਼ੀਨਰੀ ਕਾਲਜ ਰੋਪੜ, ਭਾਈ ਪ੍ਰਦੀਪ ਸਿੰਘ ਜਲੰਧਰ ਵਾਲੇ ਕਥਾਵਾਚਕ , ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ, ਸਮਾਜ ਸੇਵੀ ਗੁਰਮੀਤ ਸਿੰਘ ਮਾਨ , ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ,ਵਿਧਾਇਕ ਸੁਖਵੀਰ ਸਿੰਘ ,ਭਾਜਪਾ ਆਗੂ ਦਿਆਲ ਸਿੰਘ ਸੋਢੀ , ਸੀਨੀਅਰ ਵਾਇਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ, ਸੰਦੀਪ ਸਿੰਘ ਬਾਠ , ਚੇਅਰਮੈਨ ਬਲਵਿੰਦਰ ਸਿੰਘ, ਮੇਜਰ ਸਿੰਘ ਢਿੱਲੋ, ਸਰਪੰਚ ਪ੍ਰੀਤ ਇੰਦਰਪਾਲ ਸਿੰਘ ਮਿੰਟੂ, ਗਾਇਕ ਦੀਪ ਢਿੱਲੋ , ਸਰਪੰਚ ਅਮਰਜੀਤ ਕੌਰ ਬੱਲ੍ਹੋ, ਪ੍ਰਧਾਨ ਰਣਜੀਤ ਸਿੰਘ ਅਤੇ ਸਮੁੱਚੀ ਗ੍ਰਾਮ ਪੰਚਾਇਤ ਤੇ ਤਰਨਜੋਤ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰ ਹਾਜ਼ਰ ਸਨ | ਸਟੇਜ ਦਾ ਸੰਚਾਲਨ ਭੁਪਿੰਦਰ ਸਿੰਘ ਜਟਾਣਾ ਨੇ ਕੀਤਾ |